ਹਲਕਾ ਇੰਚਾਰਜ ਜਗਰੂਪ ਸੇਖਵਾਂ ਨੇ ਖੁੱਲ੍ਹੇ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

in #jagroop2 years ago

ਹਲਕਾ ਇੰਚਾਰਜ ਜਗਰੂਪ ਸੇਖਵਾਂ ਨੇ ਖੁੱਲ੍ਹੇ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ IMG-20220426-WA0149.jpg
ਪ੍ਰਸ਼ਾਸਨਕ ਅਧਿਕਾਰੀਆਂ ਅਤੇ ਸੀਨੀਅਰ ਸਾਥੀਆਂ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਵਿੱਚ ਹਲਕਾ ਕਾਦੀਆਂ ਦੇ ਲੋਕ ਪਹੁੰਚੇ
ਕਾਹਨੂੰਵਾਨ
ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਬੀਡੀਪੀਓ ਦਫ਼ਤਰ ਕਾਹਨੂੰਵਾਨ ਵਿਖੇ ਇਕ ਖੁੱਲ੍ਹੇ ਦਰਬਾਰ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਤੋਂ ਹਲਕਾ ਇੰਚਾਰਜ ਨੂੰ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਕਾਹਨੂੰਵਾਨ ਵਿਚ ਕੰਮ ਕਰਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਹੋਣ ਯੋਗ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਣ ਲਈ ਜਨਤਾ ਦੇ ਦਰਬਾਰ ਵਿੱਚ ਲੈ ਕੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੋਕਾਂ ਦੇ ਵਿੱਚ ਰਹਿ ਕੇ ਹੀ ਸਮਝਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਬੰਧੀ ਬਿਜਲੀ ਸਬੰਧੀ ਰੈਵੇਨਿਊ ਅਤੇ ਪੁਲਸ ਪ੍ਰਸ਼ਾਸਨ ਸਬੰਧੀ ਜ਼ਿਆਦਾਤਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਬੁਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾ ਕੇ ਢੁੱਕਵੀਆਂ ਮੁਸ਼ਕਿਲਾਂ ਨੂੰ ਹਲਵੇ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਲਕਾ ਕਾਦੀਆਂ ਵਿਚ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਪ੍ਰਸ਼ਾਸਨਿਕ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੋਗ ਗਾਰੰਟੀਆਂ ਦਾ ਜੋ ਵਾਅਦਾ ਕੀਤਾ ਗਿਆ ਹੈ ਉਨ੍ਹਾਂ ਨੂੰ ਵੀ ਇੰਨ ਬਿੰਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਵੀਂ ਭਰਤੀ, ਇਕ ਵਿਧਾਇਕ ਇੱਕ ਪੈਨਸ਼ਨ, ਘਰ ਘਰ ਰਾਸ਼ਨ ਪਹੁੰਚਾਉਣ ਵਰਗੇ ਕੰਮਾਂ ਤੋਂ ਇਲਾਵਾ ਹੋਰ ਵੀ ਕੀਤੇ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਦਰਜਾ ਬ ਦਰਜਾ ਆਮ ਆਦਮੀ ਪਾਰਟੀ ਦੇ ਆਗੂ ਵਲੰਟੀਅਰ ਅਤੇ ਨੇੜਲੇ ਸਾਥੀ ਹਾਜ਼ਰ ਸਨ।