ਤਰੀਕ ਤੋਂ ਪਹਿਲਾਂ ਹੀ ਲੱਗਣਾ ਸ਼ੁਰੂ ਹੋ ਗਿਆ ਝੋਨਾ

in #kahnuwan2 years ago

11_06_2022-11btl_9_11062022_670-c-2_m.jpgਬੇਸ਼ੱਕ ਪੰਜਾਬ ਸਰਕਾਰ ਦੇ ਵੱਲੋਂ ਅਤੇ ਖੇਤੀਬਾੜੀ ਮਹਿਕਮੇ ਦੇ ਵੱਲੋਂ ਝੋਨੇ ਦੀ ਲਵਾਈ ਦੀ ਤਰੀਕ 14 ਜੂਨ ਦਿੱਤੀ ਗਈ ਹੈ, ਪਰ ਇਸ ਤੋਂ ਪਹਿਲਾਂ ਹੀ ਕਾਦੀਆਂ ਦੇ ਵੱਖ-ਵੱਖ ਪਿੰਡ ਜਿਵੇਂ ਕਿ ਰਜਾਦਾ ਬੁੱਟਰ ਕਲਾਂ ਪਿੰਡ ਕੱਲੂ ਸੋਹਲ ਸੇਖਵਾਂ ਤੱਤਲਾ ਠੀਕਰੀਵਾਲ ਆਦਿ ਪਿੰਡਾਂ ਦੇ ਵਿੱਚ ਲਵਾਈ ਦੀ ਤਰੀਕ ਤੋਂ ਪਹਿਲਾਂ ਹੀ ਕਿਸਾਨਾਂ ਦੇ ਵੱਲੋਂ ਸ਼ਰ੍ਹੇਆਮ ਝੋਨਾ ਲਾਇਆ ਜਾ ਰਿਹਾ। ਦੱਸਣਯੋਗ ਹੈ ਕਿ ਪ੍ਰਸ਼ਾਸਨ ਸਰਕਾਰ ਤੇ ਖੇਤੀਬਾੜੀ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਸ਼ਰ੍ਹੇਆਮ ਇਨਾਂ੍ਹ ਪਿੰਡਾਂ ਦੇ ਵਿਚ ਹੋ ਰਹੀ ਹੈ, ਪਰ ਪ੍ਰਸ਼ਾਸਨ ਕਿਤੇ ਨਾ ਕਿਤੇ ਬੇਖਬਰ ਦਿਖਾਈ ਦੇ ਰਿਹਾ, ਜਿਵੇਂ ਕਿ ਬੀਤੇ ਦਿਨੀਂ ਕੱਲੂ ਸੋਹਲ ਪਿੰਡ ਦੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਗਈ, ਪਰ ਖੇਤੀਬਾੜੀ ਮਹਿਕਮੇ ਵੱਲੋਂ ਮੌਕੇ 'ਤੇ ਪਹੁੰਚ ਕੇ ਉਨਾਂ੍ਹ ਨੂੰ ਰੋਕਿਆ ਗਿਆ, ਪਰ ਇਸ ਦੇ ਬਾਵਜੂਦ ਵੀ ਇਲਾਕੇ ਦੇ ਅੰਦਰ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਝੋਨੇ ਦੀ ਲਵਾਈ ਤਰੀਕ ਤੋਂ ਪਹਿਲਾਂ ਸ਼ੁਰੂ ਕਰਨ ਨਾਲ ਕਿਤੇ ਨਾ ਕਿਤੇ ਕਿਸਾਨਾਂ ਨੂੰ ਆਪਣੀ ਫ਼ਸਲਾਂ ਦਾ ਨੁਕਸਾਨ ਭੁਗਤਣਾ ਪੈਂ ਸਕਦਾ ਹੈ। ਉੱਧਰ ਦੂਜੇ ਪਾਸੇ ਖੇਤੀਬਾੜੀ ਮਹਿਕਮੇ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਸ਼ਰ੍ਹੇਆਮ ਝੋਨੇ ਦੀ ਲਵਾਈ ਕੀਤੀ ਜਾ ਰਹੀ ਹੈ। ਖੇਤੀਬਾੜੀ ਮਹਿਕਮੇ ਦੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅਧੀਨ ਵੱਖ-ਵੱਖ ਪਿੰਡਾਂ ਦੇ ਵਿਚ ਸੂਚਨਾ ਮਿਲਣ 'ਤੇ ਕਿਸਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਪਰ ਕਿਤੇ ਨਾ ਕਿਤੇ ਕਿਸਾਨਾਂ ਦੇ ਵੱਲੋਂ ਵਿਭਾਗ ਦੇ ਹੁਕਮਾਂ ਨੂੰ ਟਿੱਚ ਸਮਿਝਆ ਜਾ ਰਿਹਾ। ਦੱਸਿਆ ਜਾਂਦਾ ਹੈ ਕਿ ਸਰਕਾਰ ਦੇ ਵੱਲੋਂ ਪਹਿਲਾਂ ਝੋਨੇ ਦੀ ਲਵਾਈ ਦੀ ਤਰੀਕ 26 ਜੂਨ ਦਿੱਤੀ ਗਈ ਸੀ, ਪਰ ਕਿਸਾਨ ਜਥੇਬੰਦੀਆਂ ਤੇ ਲੋਕਾਂ ਦੀ ਮੰਗ ਅਨੁਸਾਰ ਸਰਕਾਰ ਦੇ ਵੱਲੋਂ ਝੋਨੇ ਦੀ ਲਵਾਈ ਦੀ ਤਰੀਕ 14 ਜੂਨ ਕਰ ਦਿੱਤੀ ਗਈ, ਪਰ ਇਸਦੇ ਬਾਵਜੂਦ ਵੀ ਕਿਸਾਨਾਂ ਦੇ ਵੱਲੋਂ ਪਹਿਲਾਂ ਹੀ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਗਈ ਹੈ।