ਪੰਜਾਬ ਵਿੱਚ ਜਲਦੀ ਹੀ ਬਦਲਣ ਜਾ ਰਹੇ ਹਨ ਮੁਹੱਲਾ ਕਲੀਨਿਕ

in #kahnuwan2 years ago

ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸੂਬਾ ਵਾਸੀਆਂ ਨੂੰ ਖੂਬਸੂਰਤ ਤੋਹਫ਼ਾ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਪਹਿਲੇ ਪੜ੍ਹਾਅ ਤਹਿਤ ਸੂਬੇ ਭਰ ਵਿੱਚ 75 ਮੁਹੱਲਾ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। ਪੰਜਾਬ ਸਰਕਾਰ ਦੇ ਮੁੱਖ ਪੋ੍ਗਰਾਮ 'ਮੁਹੱਲਾ ਕਲੀਨਿਕ' ਸੂਬਾ ਵਾਸੀਆਂ ਲਈ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲੈ ਕੇ ਆਉਣਗੇ ਅਤੇ ਲੋਕਾਂ ਨੂੰ ਉਨਾ ਦੇ ਘਰਾਂ ਵਿੱਚ ਹੀ ਮਿਆਰੀ ਸਿਹਤ ਸਹੁਲਤਾਂ ਮਿਲ ਸਕਣਗੀਆਂ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਮੁੱਹਲਾ ਕਲੀਨਿਕ ਖਾਸ ਕਰਕੇ ਉਨਾਂ ਥਾਵਾਂ 'ਤੇ ਸਥਾਪਿਤ ਕੀਤੇ ਜਾਣਗੇ, ਜਿਥੇ ਹਸਪਤਾਲ ਦੂਰ ਪੈਂਦਾ ਹੈ। ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿੱਚ ਪੈਂਦੇ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ ਮਦਦ ਮਿਲੇਗੀ। ਉਨਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰਾ ਦੀ ਦਿੱਖ ਦਿੱਤੀ ਜਾਵੇਗੀ, ਜਿਸ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ 'ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਉਨਾਂ27_05_2022-27btl_9_27052022_670-c-.5_m.jpg ਦੱਸਿਆ ਕਿ ਕਲੀਨਿਕਲ ਟੈਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਲਈ ਟੈਂਡਰ ਪ੍ਰਕਿਰਿਆ 31 ਮਈ ਤਕ ਮੁਕੰਮਲ ਕਰ ਲਈ ਜਾਵੇਗੀ। ਮੁਹੱਲਾ ਕਲੀਨਿਕਾਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਖੋਲਿ੍ਹਆ ਜਾ ਰਿਹਾ ਹੈ।