ਸਸਤੀਆਂ ਸਿਹਤ ਸੁਵਿਧਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਿੱਤੀ ਜਾਵੇ ਮਾਨਤੂ

in #kahnuwan2 years ago

ਮੈਡੀਕਲ ਪ੍ਰਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਇਕ ਵਫ਼ਦ ਵੱਲੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਉਨਾਂ ਦੀ ਰਿਹਾਇਸ਼ ਕਾਦੀਆਂ ਵਿਖੇ ਆਪਣੀਆਂ ਮੰਗਾਂ ਸਬੰਧੀ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਦਾ ਇੱਕ ਮੰਗ ਪੱਤਰ ਦਿੱਤਾ ਗਿਆ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਬਹੁਤ ਉਮੀਦਾਂ ਸਨ ਕਿ ਸਰਕਾਰ ਵੱਲੋਂ ਐਲਾਨ ਕੀਤੇ ਗਏ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ, ਸਾਡੇ ਨਾਲ ਵੀ ਆਪ ਜੀ ਦੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2017 ਅਤੇ 2022 ਮੌਕੇ ਵਾਅਦਾ ਕੀਤਾ ਗਿਆ ਸੀ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਰੀਬ ਬਸਤੀਆਂ ਅੰਦਰ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਾਲੇ ਅਨ ਰਜਿਸਟਰਡ ਮੈਡੀਕਲ ਪ੍ਰਰੈਕਟੀਸ਼ਨਰਾਂ ਦੇ ਪ੍ਰਰੈਕਟਿਸ ਕਰਨ ਦੇ ਕਾਨੂੰਨੀ ਅਧਿਕਾਰ ਦੇ ਮਸਲੇ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਸੂਬਾ ਕਮੇਟੀ ਵੱਲੋਂ ਆਪ ਜੀ ਦੇ ਪਾਰਟੀ ਦੇ ਸੂਬਾ ਆਗੂਆਂ ਨਾਲ ਕਈ ਵਾਰ ਮੀਟਿੰਗ, ਜਿਸ ਵਿੱਚ ਉਨਾਂ ਨੇ ਇਹ ਮਸਲਾ ਹੱਲ ਕਰਨ ਦਾ ਪੂਰਨ ਭਰੋਸਾ ਦਿਵਾਇਆ ਸੀ।ਉਨਾਂ ਨੇ ਕਿਹਾ ਕਿ ਅਸੀਂ ਆਪ ਜੀ ਤੋਂ ਮੰਗ ਕਰਦੇ ਹਾਂ ਕਿ ਮਾਣਯੋਗ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰਦੇ ਹਾਂ ਉਮੀਦ ਹੈ ਕਿ ਆਪ ਜੀ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਜਲਦੀ ਤੋਂ ਜਲਦੀ ਸਾਡੇ ਨਾਲ ਮੀਟਿੰਗ ਦੀ ਵਿਉਂਤਬੰਦੀ ਕਰੋਗੇ।ਆਗੂਆਂ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਗ਼ਰੀਬ ਬਸਤੀਆਂ ਅੰਦਰ ਲੋੜਵੰਦ ਲੋਕਾਂ ਨੂੰ ਸਸਤੀਆਂ ਮੁਢਲੀਆਂ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰਰੈਕਟੀਸ਼ਨਰਾਂ ਨੂੰ ਮੁੱਢਲੀ ਕਿਸਮ ਦੀਆਂ ਸਿਹਤ ਸਹੂਲਤਾਂ ਦੇਣ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ। ਪੱਛਮੀ ਬੰਗਾਲ ਦੀ ਤਰਜ਼ ਤੇ ਸੂਬਾ ਸਿਹਤ ਸੇਵਾਵਾਂ ਐਕਟ ਅੰਦਰੋਂ ਸੋਧ ਕਰਕੇ ਮੁੱਢਲੀ ਕਿਸਮ ਦੀਆਂ ਸਿਹਤ ਸਹੂਲਤਾਂ ਦੇਣ ਵਾਲੇ ਸਿਹਤ ਕਾਮੇ ਤਿਆਰ ਕੀਤੇ ਜਾਣ,ਬਾਹਰਲੇ ਸੂਬਿਆਂ ਤੋਂ ਰਜਿਸਟਰਡ ਵੈਦਾਂ ਹਕੀਮਾਂ ਨੂੰ ਪੰਜਾਬ ਵਿੱਚ ਕੰਮ ਕਰਨ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ ਅਤੇ ਅਜਿਹੀਆਂ ਕਈ ਮੰਗਾਂ ਮੈਡੀਕਲ ਪ੍ਰਰੈਕਟੀਸ਼ਨਰਾਂ ਦੀਆਂ ਹਨ ਜੋ ਕਿ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ, ਉਨਾਂ ਨੇ ਕਿਹਾ ਕਿ ਸਾਡੀਆਂ ਇਨਾਂ ਮੰਗਾਂ ਨੂੰ ਜਲਦ ਤੋਂ ਜਲਦ ਪ੍ਰਵਾਨ ਕੀਤਾ ਜਾਵੇ !pic Bajwa.jpgਇਸ ਮੌਕੇ ਜ਼ਿਲ੍ਹਾ ਚੇਅਰਮੈਨ ਗੁਰਨੇਕ ਸਿੰਘ, ਜ਼ਿਲ੍ਹਾ ਕੈਸ਼ੀਅਰ ਡਾ. ਕਸ਼ਮੀਰ ਸਿੰਘ, ਜ਼ਿਲ੍ਹਾ ਪ੍ਰਧਾਨ ਡਾ. ਪਿਆਰਾ ਸਿੰਘ ਹੰਬੋਵਾਲ ਤੋਂ ਇਲਾਵਾ ਸਮੂਹ ਮੈਡੀਕਲ ਪ੍ਰਰੈਕਟੀਸ਼ਨਰ ਆਦਿ ਹਾਜ਼ਰ ਸਨ। ਉੱਧਰ ਦੂਜੇ ਪਾਸੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਮੰਗ ਪੱਤਰ ਲੈਣ ਉਪਰੰਤ ਆਏ ਹੋਏ ਮੈਡੀਕਲ ਪ੍ਰਰੈਕਟੀਸ਼ਨਰਾਂ ਨੂੰ ਵਿਸ਼ਵਾਸ ਦੁਆਇਆ ਕਿ ਉਨਾਂ ਦੀਆਂ ਮੰਗਾਂ ਦਾ ਜਲਦ ਹੀ ਹੱਲ ਕਰਵਾਇਆ ਜਾਵੇਗਾ।