MSP ਯਕੀਨੀ ਬਣਾਵੇ ਪੰਜਾਬ ਸਰਕਾਰ -ਕਿਸਾਨ ਜਥੇਬੰਦੀਆ

in #mansa2 years ago

ਐੱਮਐੱਸਪੀ ਯਕੀਨੀ ਬਣਾਵੇ ਪੰਜਾਬ ਸਰਕਾਰ -ਕਿਸਾਨ ਜਥੇਬੰਦੀਆ

-ਮੂੰਗੀ ਦੀ ਫ਼ਸਲ ਮੰਡੀ ਵਿੱਚ ਰੁੱਲ ਰਹੀ ਹੈ ਸਰਕਾਰ ਵਾਅਦੇ ਤੋ ਭੱਜੀ

ਐਮਐਸਪੀ ਨੂੰ ਯਕੀਨੀ ਬਣਾਉਣ ਦੇ ਲਈ ਅੱਜ ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਪੰਜਾਬ ਦੀਆਂ ਬਾਈ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਮਾਨਸਾ ਦੇ ਵਿੱਚ ਵੀ ਕਿਸਾਨ ਜਥੇਬੰਦੀਆਂ ਨੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਐੱਮਐੱਸਪੀ ਨੂੰ ਯਕੀਨੀ ਬਣਾਉਣ ਦੇ ਲਈ ਸਰਕਾਰ ਦੇ ਨਾਮ ਐਸਡੀਐਮ ਨੂੰ ਮੰਗ ਪੱਤਰ ਦਿੱਤਾ ਗਿਆ।

ਐੱਮਐੱਸਪੀ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਬੇਸ਼ੱਕ ਕਿਸਾਨੀ ਅੰਦੋਲਨ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਵਿੱਚ ਨਵੀਂ ਚੁਣੀ ਗਈ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਮੂੰਗੀ ਮੱਕੀ ਦੀ ਫਸਲ ਤੇ ਐੱਮਐੱਸਪੀ ਦੇਣ ਦਾ ਵਾਅਦਾ ਕੀਤਾ ਹੈ ਪਰ ਪੰਜਾਬ ਦੀਆਂ ਕਈ ਮੰਡੀਆਂ ਦੇ ਵਿੱਚ ਮੂੰਗੀ ਦੀ ਫ਼ਸਲ ਰੁਲ ਰਹੀ ਹੈ ਜਿਸ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਦੇ ਖ਼ਿਲਾਫ਼ ਅੰਦੋਲਨ ਸ਼ੁਰੂ ਕਰ ਦਿੱਤਾ ਹੈ ਮਾਨਸਾ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨ ਮਹਿੰਦਰ ਸਿੰਘ ਭੈਣੀਬਾਘਾ, ਗੁਰਜੰਟ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਕਾਮਰੇਡ ਕ੍ਰਿਸ਼ਨ ਚੌਹਾਨ, ਰਾਜਪਾਲ ਸਿੰਘ ਭੁਪਾਲ, ਸ਼ਿੰਦਰਪਾਲ ਕੌਰ ਆਦਿ 20220616_125448.jpgਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਐਮਐਸਪੀ ਨੂੰ ਯਕੀਨੀ ਬਣਾਵੇ ਤਾਂ ਕਿ ਕਿਸਾਨਾਂ ਦੀ ਮੰਡੀਆਂ ਵਿਚ ਫਸਲ ਨਾ ਰੁਲੇ ਇਸਦੇ ਨਾਲ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਦੂਸਰੀ ਮੰਗ ਹੈ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਨਹਿਰਾਂ ਦੇ ਵਿਚ ਪਾਣੀ ਨਹੀਂ ਤੇ ਤੁਰੰਤ ਨਹਿਰੀ ਪਾਣੀ ਛੱਡਿਆ ਜਾਵੇ ਤਾਂ ਕਿ ਕਿਸਾਨ ਆਪਣੇ ਝੋਨੇ ਦੀ ਸਹੀ ਸਮੇਂ ਤੇ ਬਿਜਾਈ ਕਰ ਸਕਣ ਕਿਸਾਨਾਂ ਨੇ ਵੀ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ 7 ਘੰਟੇ ਦਿੱਤੀ ਜਾ ਰਹੀ ਹੈ ਪਰ ਝੋਨੇ ਦੇ ਸੀਜਨ ਨੂੰ ਮੁੱਖ ਰੱਖਦਾ ਸਰਕਾਰ ਕਿਸਾਨਾਂ ਨੂੰ ਨਿਰਵਿਘਨ 10 ਬਿਜਲੀ ਸਪਲਾਈ ਦੇਵੇ। ਕਿਸਾਨਾਂ ਨੇ ਕਿਹਾ ਕਿ ਅੱਜ ਤਾਂ ਸਰਕਾਰ ਨੂੰ ਸਿਰਫ਼ ਮੰਗ ਪੱਤਰ ਭੇਜਿਆ ਗਿਆ ਹੈ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨ ਸਰਕਾਰ ਦੇ ਖਿਲਾਫ ਅੰਦੋਲਨ ਨੂੰ ਹੋਰ ਤੇਜ਼ ਕਰਨ ਦੇ ਲਈ ਵੀ ਮਜਬੂਰ ਹੋਣਗੇ।