ਬੀਕੇਯੂ ਸਿੱਧੂਪੁਰ ਨੇ ਪਿੰਡ ਭੈਣੀਬਾਘਾ ਵਿੱਚ ਫੂਕੀ ਕੇਂਦਰ ਸਰਕਾਰ ਦੀ ਅਰਥੀ

in #mansa2 years ago

ਬੀਕੇਯੂ ਸਿੱਧੂਪੁਰ ਨੇ ਪਿੰਡ ਭੈਣੀਬਾਘਾ ਵਿੱਚ ਫੂਕੀ ਕੇਂਦਰ ਸਰਕਾਰ ਦੀ ਅਰਥੀScreenshot_20221005-125228_Video Player.jpg
--ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੀਤੀ ਮੰਗ।
--ਪੀੜਤਾਂ ਨੂੰ ਇਨਸਾਫ ਦਿਵਾਉਣ ਤੱਕ ਜਾਰੀ ਰਹੇਗਾ ਸਾਡਾ ਸੰਘਰਸ਼।

ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ ਗੱਡੀ ਹੇਠਾਂ ਦਰੜ ਕੇ ਮਾਰੇ ਗਏ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬੀਕੇਯੂ ਸਿੱਧੂਪੁਰ ਵੱਲੋਂ ਪਿੰਡ ਭੈਣੀਬਾਘਾ ਵਿੱਚ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਪਿੰਡ ਦੇ ਬੱਸ ਅੱਡੇ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਉਨ੍ਹਾਂ ਕਿਹਾ ਕਿ ਇਹਨਾਂ ਮੰਗਾਂ ਲਈ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ, ਬੇਸ਼ਕ ਸਾਨੂੰ ਪੰਜਾਬ ਜਾਂ ਦਿੱਲੀ ਵਿੱਚ ਸੰਘਰਸ਼ ਕਿਉਂ ਨਾ ਕਰਨਾ ਪਵੇ।
ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨਾਂ ਅਤੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਦੇਵ ਸਿੰਘ, ਕਾਕਾ ਸਿੰਘ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ ਗੱਡੀ ਹੇਠਾਂ ਦਰੜ ਕੇ 4 ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਅੱਜ ਜੱਥੇਬੰਦੀ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਦੋਸ਼ੀਆਂ ਨੂੰ ਬਣਦੀ ਸਜ਼ਾ ਨਾ ਦਿੱਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।