ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲਗਾਇਆ ਜਾਗਰੂਕਤਾ ਸੈਮੀਨਾਰ

in #mansa2 years ago

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲਗਾਇਆ ਜਾਗਰੂਕਤਾ ਸੈਮੀਨਾਰ 01-10-2022.jpg

ਪਰਾਲੀ ਸਾੜਨ ਦਾ ਸੱਭ ਤੋਂ ਵੱਧ ਮਾੜਾ ਪ੍ਰਭਾਵ ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜੁਰਗਾਂ ਤੇ ਪੈਂਦਾ ਹੈ: ਮੱਤੀ

ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ੍ਦੀ ਅਤੇ ਡਾ ਰਣਜੀਤ ਸਿੰਘ ਰਾਏ ਦੀ ਅਗਵਾਈ ਵਿਚ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਰਹਿਨੁਮਈ ਹੇਠ ਬਲਾਕ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਲਾਇਆ ਗਿਆ । ਇਸ ਮੌਕੇ ਅੱਜ ਇਥੇ ਲੋਕਾਂ ਨੂੰ ਜਾਗਰੂਕ ਕਰਦਿਆ ਬੁਢਲਾਡਾ ਵਿਚ ਹਰਬੰਸ ਮੱਤੀ ਬੀ.ਈ.ਈ.ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਪ੍ਰਦੂਸ਼ਿਤ ਹਵਾ ਦਾ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹਰਬੰਸ ਮੱਤੀ ਹੈ। ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆ ਹਨ। ਪ੍ਰਦੂਸ਼ਿਤ ਹਵਾ ਦੇ ਥੋੜੇ ਸਮੇਂ ਲਈ ਪ੍ਰਭਾਵਤ ਜਿਵੇਂ ਕਿ ਸਿਰ ਦਰਦ, ਅੱਖਾਂ ਵਿਚ ਜਲਣ, ਖੰਘਣਾ, ਸਾਹ ਦਾ ਫੁੱਲਣਾ, ਚਮੜੀ ਤੇ ਜਲਣ ਹੋ ਸਕਦੇ ਹਨ। ਅਤੇ ਜਿਆਦਾ ਸਮੇਂ ਲਈ ਪ੍ਰਭਾਵਾਂ ਵਿਚ ਸਟ੍ਰੋਕ, ਦਿਲ ਦੇ ਰੋਗ (ਦਿਲ ਦਾ ਦੌਰਾ), ਸਾਹ ਦੇ ਰੋਗ (ਦਮਾ ਰੋਗ) ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ। ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਈ ਪਰਾਲੀ, ਸੁੱਕੇ ਪੱਤੇ ਅਤੇ ਕੂੜੇ ਨੂੰ ਨਾ ਜਲਾਓ ਅਤੇ ਖਾਣਾ ਬਨਾਉਣ ਲਈ ਧੂੰਏਦਾਰ ਬਾਲਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਪਰਾਲੀ ਸਾੜਨ ਦਾ ਸੱਭ ਤੋਂ ਵੱਧ ਮਾੜਾ ਪ੍ਰਭਾਵ ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜੁਰਗਾਂ ਤੇ ਪੈਂਦਾ ਹੈ। ਖੇਤੀਬਾੜੀ ਵਿਭਾਗ ਵੱਲੋਂ ਡਾ ਚਮਨਦੀਪ ਸਿੰਘ
ਅਤੇ ਡਾ ਜਸਲੀਨ ਕੌਰ ਨੇ ਸੈਮੀਨਾਰ ਦੌਰਾਨ ਪਰਾਲੀ ਦੀ ਸਾਂਭ ਸੰਭਾਲ, ਮਿਟੀ ਪਰਖ ਕਰਵਾਉਣ ਸੰਬੰਧੀ, ਫਸਲਾਂ ਤੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾ ਦੂਸ਼ਿਤ ਹੁੰਦਾ ਹੈ ਹੈ ਨਾਲ ਹੀ ਸਾਹ ਦੀਆਂ ਬੀਮਾਰੀਆਂ ਵੀ ਫੈਲਦੀਆਂ ਹਨ ਅਤੇ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਵਿਚਲੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧਾ ਫਸਲ ਦੀ ਬਿਜਾਈ ਕਰਨ ਨਾਲ ਅਸੀਂ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਸਹਾਈ ਬਣ ਸਕਦੇ ਹਾਂ। ਇਸ ਦੌਰਾਨ ਵਿਜੇ ਜੈਨ DMEIO ,ਜਗਦੇਵ ਸਿੰਘ DCM ਅਤੇ ਆਸ਼ਾ ਵਰਕਰ ਮੌਜੂਦ ਸ਼ਨ।