ਵਧੀਕ ਜਿਲ੍ਹਾ ਚੋਣ ਅਫ਼ਸਰ ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

in #mansa2 years ago

ਵਧੀਕ ਜਿਲ੍ਹਾ ਚੋਣ ਅਫ਼ਸਰ ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ
ਨੁਮਾਇੰਦਿਆਂ ਨਾਲ ਮੀਟਿੰਗ1.jpeg
*ਵੱਧ ਤੋਂ ਵੱਧ ਨੌਜਵਾਨ ਵੋਟਰਾਂ ਨੂੰ ਰਜਿਸਟਰਡ ਕੀਤਾ ਜਾਵੇ-ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 22 ਸਤੰਬਰ:
ਯੋਗਤਾ ਮਿਤੀ 01.01.2023 ਦੇ ਅਧਾਰ ’ਤੇ ਹੋਣ ਵਾਲੀ ਵਿਸ਼ੇਸ਼ ਸਮਰੀ ਸੁਧਾਈ ਅਤੇ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਇੱਕ ਮੀਟਿੰਗ ਕੀਤੀ।
ਮੀਟਿੰਗ ਦੀ ਸ਼ੁਰੂਆਤ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਚਰਚਾ ਕੀਤੀ ਗਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਹਾਜ਼ਰ ਨੁਮਾਂਇੰਦਿਆਂ ਨੂੰ ਦੱਸਿਆ ਗਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਕੱਟ ਆਫ ਲਿਮਟ 1500 ਰੱਖੀ ਗਈ ਹੈ। ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫਤਰਾਂ ਪਾਸੋਂ ਜਿਲ੍ਹਾ ਮਾਨਸਾ ਵਿੱਚ ਪੋਲਿੰਗ ਬੂਥਾਂ ਦੀਆਂ ਬਿਲਡਿੰਗਾਂ ਬਦਲਣ ਦੀ ਅਤੇ ਪੋਲਿੰਗ ਸਟੇਸ਼ਨਾਂ ਦੇ ਨਾਮ ਬਦਲਣ ਦੀ ਕੋਈ ਵੀ ਤਜਵੀਜ਼ ਪ੍ਰਾਪਤ ਨਹੀਂ ਹੋਈ ਹੈ। ਇਸ ਤਰ੍ਹਾਂ ਜਿਲ੍ਹੇ ਵਿਚ ਮੌਜੂਦ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 645 ਹੈ ਅਤੇ ਕਿਸੇ ਵੀ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਨਹੀਂ ਹੈ।
ਇਸ ਮੌਕੇ ਯੋਗਤਾ ਮਿਤੀ 01.01.2023 ਦੇ ਅਧਾਰ ’ਤੇ ਹੋਣ ਵਾਲੀ ਵਿਸ਼ੇਸ਼ ਸਮਰੀ ਸੁਧਾਈ ਦੇ ਪ੍ਰੋਗਰਾਮ ਦੀ ਚਰਚਾ ਕੀਤੀ ਗਈ ਅਤੇ ਇਹ ਪ੍ਰੋਗਰਾਮ ਮੌਜੂਦ ਨੁਮਾਂਇੰਦਿਆਂ ਨਾਲ ਸਾਂਝਾ ਕੀਤਾ ਗਿਆ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਨੁਮਾਇੰਦਿਆਂ ਨੂੰ ਕਿਹਾ ਕਿ ਆਮ ਜਨਤਾ ਅਤੇ ਬੀ.ਐਲ.ਓਜ਼ ਦੀ ਵੋਟਾਂ ਸਬੰਧੀ ਕੰਮ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ (ਬੀ.ਐਲ.ਏ) ਦੀ ਨਿਯੁਕਤੀ ਕੀਤੀ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਦੇ ਤੌਰ ’ਤੇ ਰਜਿਸਟਰ ਹੋਣ ਸਬੰਧੀ ਉਤਸ਼ਾਹਿਤ ਕਰਨ ਲਈ ਵੀ ਕਿਹਾ ਅਤੇ 18-19 ਸਾਲ ਉਮਰ ਵਰਗ ’ਚ ਵੋਟਰ ਰਜਿਸਟ੍ਰੇਸ਼ਨ ਦਾ ਟੀਚਾ ਪੂਰਾ ਕਰਨ ਵਿੱਚ ਪ੍ਰਸ਼ਾਸ਼ਨ ਦਾ ਸਾਥ ਦੇਣ ਲਈ ਅਪੀਲ ਕੀਤੀ। ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਮੀਟਿੰਗਾਂ ਵਿੱਚ ਵੀ ਹਿੱਸਾ ਲੈਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਚੋਣਾਂ ਸਬੰਧੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ।
ਇਸ ਮੌਕੇ ਭਾਰਤ ਚੋਣ ਕਮਿਸ਼ਨ ਵੱਲੋਂ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜ਼ੋੜਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਦੇ ਸਬੰਧ ਵਿੱਚ ਹਰ ਮਹੀਨੇ ਬੀ.ਐਲ.ਓਜ ਵੱਲੋਂ ਬੂਥ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦਾ ਸ਼ਡਿਊਲ ਵੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਸਾਂਝਾ ਕੀਤਾ ਗਿਆ ਅਤੇ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਸ੍ਰੀ ਮਾਧੋ ਮੁਰਾਰੀ ਸ਼ਰਮਾਂ ਬੀ.ਜੇ.ਪੀ., ਗੌਤਮ ਸ਼ਰਮਾਂ ਬੀ.ਜੇ.ਪੀ., ਰਾਜਿੰਦਰ ਪਾਲ ਕਾਂਗਰਸ, ਪ੍ਰੇਮ ਸਾਗਰ ਕਾਂਗਰਸ, ਰਾਜਿੰਦਰ ਕੁਮਾਰ ਕਾਂਗਰਸ ਤੋਂ ਇਲਾਵਾ ਤਹਿਸੀਲਦਾਰ ਚੋਣਾਂ ਸ੍ਰੀ ਹਰੀਸ਼ ਕੁਮਾਰ ਅਤੇ ਸ੍ਰੀ ਵਰੁਣ ਕੁਮਾਰ ਗੋਇਲ ਚੋਣ ਕਾਨੂੰਗੋ ਹਾਜਰ ਸਨ

Sort:  

सर मैंने आपकी यहां तक की सभी खबरों को लाइक कर दिया