ਮਾਨਸਾ ਦੇ ਪਿੰਡ ਨੰਗਲ ਕਲਾਂ ਵਿਖੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ

in #mansa2 years ago

ਮਾਨਸਾ ਦੇ ਪਿੰਡ ਨੰਗਲ ਕਲਾਂ ਵਿਖੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ FB_IMG_1665452740744.jpg

ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿਚ ਮੌਜੂਦਾ ਪੰਚਾਇਤ ਮੈਂਬਰ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਰਿਵਾਰ ਵੱਲੋਂ ਨੌਜਵਾਨ ਦੀ ਲਾਸ਼ ਨੂੰ ਨਸ਼ਾ ਵੇਚਣ ਵਾਲੇ ਨੌਜਵਾਨ ਦੇ ਘਰ ਰੱਖ ਨਸ਼ੇ ਦੀ ਓਵਰਡੋਜ ਦੇ ਕੇ ਮਾਰਨ ਦੇ ਦੋਸ਼ ਲਗਾਏ ਹਨ। ਉੱਧਰ ਮੌਕੇ ਤੇ ਪਹੁੰਚ ਮਾਨਸਾ ਪੁਲਿਸ ਵੱਲੋ ਕਾਰਵਾਈ ਕਰਨ ਦੀ ਗੱਲ ਕਹੀ ਹੈ

ਪੰਜਾਬ ਅੰਦਰ ਨਸ਼ੇ ਦਾ ਦਰਿਆ ਰੁਕਣ ਦਾ ਨਾ ਨਹੀ ਲੈ ਰਿਹਾ ਰੋਜਾਨਾ ਹੀ ਨਸ਼ੇ ਦੀ ਓਵਰਡੋਜ ਨਾਲ ਪੰਜਾਬ ਅੰਦਰ ਨੋਜਵਾਨ ਚਿੱਟੇ ਦਾ ਸ਼ਿਕਾਰ ਹੋ ਆਪਣੀ ਜਿੰਦਗੀ ਬਰਬਾਦ ਕਰ ਰਹੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਮਾਨਸਾ ਜਿਲ੍ਹੇ ਦੇ ਪਿੰਡ ਨੰਗਲ ਦਾ ਜਿੱਥੇ ਨੋਜਵਾਨ ਪੰਚਾਇਤ ਮੈਬਰ ਜਗਦੀਪ ਸਿੰਘ ਮੰਗਾ (28) ਦੀ ਨਸ਼ੇ ਦੀ ਓਵਰਡੋਜ ਨਾਲ ਮੋਤ ਹੋਈ ਹੈ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾ ਦੇ ਪਿੰਡ ਅੰਦਰ ਦੋ ਨੌਜਵਾਨਾਂ ਨਸ਼ੇ ਦਾ ਕਾਰੋਬਾਰ ਕਰਦੇ ਹਨ ਜਿਨ੍ਹ ੌ ਨਾਲ ਪੁਲਿਸ ਤੇ ਮਿਲੀਭੁਗਤ ਦੇ ਦੋਸ਼ ਲਗਾਕੇ ਕਾਰਵਾਈ ਦੀ ਮੰਗ ਕੀਤੀ ਹੈ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਇਹ ਨਸ਼ਾ ਵੇਚਣ ਵਾਲੇ ਪਰਿਵਾਰ ਤੇ ਦੋ ਦਰਜਨ ਦੇ ਕਰੀਬ ਮਾਮਲੇ ਦਰਜ ਹਨ ਤੇ ਪੁਲਿਸ ਨਸ਼ੇ ਤੇ ਨਕੇਲ ਕੱਸਣ ਲਈ ਕੋਈ ਕਾਰਵਾਈ ਨਹੀ ਕਰਦੀ ਪਿੰਡ ਵਾਸੀਆਂ ਨੇ ਦੋਸ਼ ਲਾਏ ਹਨ ਕਿ ਉਹਨਾਂ ਦੇ ਪਿੰਡ ਵਿੱਚ ਸ਼ਰ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ, ਮ੍ਰਿਤਕ ਨੌਜਵਾਨ ਪੰਚਾਇਤ ਮੈਂਬਰ ਨੂੰ ਵੀ ਇਹਨਾਂ ਨੇ ਹੀ ਆਪਣੇ ਘਰ ਵਿੱਚ ਨਸ਼ਾ ਦੇ ਕੇ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚੋਂ ਨਸ਼ਾ ਖਤਮ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ।

ਉੱਧਰ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਨਸਾ ਦੇ ਡੀ.ਐਸ.ਪੀ. ਸੰਜੀਵ ਗੋਇਲ ਨੇ ਕਿਹਾ ਕਿ ਪਿੰਡ ਦੇ ਪੰਚਾਇਤ ਮੈਂਬਰ ਦੀ ਨਸ਼ੇ ਕਾਰਨ ਮੌਤ ਹੋਣ ਦੀ ਗੱਲ ਸਾਹਮਣੇ ਆਈ ਹੈ ਅਤੇ ਪਰਿਵਾਰ ਦੇ ਬਿਆਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਵਿਅਕਤੀ ਦੋਸ਼ੀ ਹੈ, ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।