ਸਰਦੂਲਗਡ਼੍ਹ ਨਜ਼ਦੀਕੀ ਪਿੰਡ ਆਹਲੂਪੁਰ ਵਿਚ ਟੁੱਟੀ ਨਿਊ ਢੰਡਾਲ ਨਹਿਰ

in #mansa2 years ago

ਸਰਦੂਲਗਡ਼੍ਹ ਨਜ਼ਦੀਕੀ ਪਿੰਡ ਆਹਲੂਪੁਰ ਵਿਚ ਟੁੱਟੀ ਨਿਊ ਢੰਡਾਲ ਨਹਿਰ IMG-20221006-WA0027.jpg

ਕਿਸਾਨਾਂ ਦੀ 40 ਏਕੜ ਦੇ ਕਰੀਬ ਫਸਲ ਪਾਣੀ ਵਿਚ ਡੁੱਬੀ

ਖ਼ਰਾਬ ਹੋਈ ਫ਼ਸਲ ਦੇ ਲਈ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ

ਸਰਦੂਲਗੜ੍ਹ ਦੇ ਨਜ਼ਦੀਕੀ ਪਿੰਡ ਆਹਲੂਪੁਰ ਦੇ ਵਿਚ ਨਿਊ ਢੰਡਾਲ ਰਜਬਾਹਾ ਟੁੱਟਣ ਦੇ ਕਾਰਨ ਕਿਸਾਨਾਂ ਦੀ 40 ਏਕੜ ਦੇ ਕਰੀਬ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ ਕਿਸਾਨਾਂ ਵੱਲੋਂ ਮੰਗ ਕੀਤੀ ਹੈ ਕਿ ਤੁਰੰਤ ਇਸ ਰਜਬਾਹੇ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ।

ਬੀਤੀ ਰਾਤ ਪਿੰਡ ਆਹਲੂਪੁਰ ਦੇ ਵਿਚ ਨਿਊ ਢੰਡਾਲ ਨਹਿਰ ਦੋ ਤਿੰਨ ਮਹੀਨੇ ਬਾਅਦ ਟੁੱਟ ਜਾਂਦੀ ਹੈ ਅਤੇ ਹੁਣ ਫਿਰ ਇਹ ਨਹਿਰ ਬੀਤੀ ਰਾਤ ਬਾਰਾਂ ਵਜੇ ਦੇ ਕਰੀਬ ਟੁੱਟ ਚੁੱਕੀ ਹੈ ਜਿਸ ਕਾਰਨ ਕਿਸਾਨਾਂ ਦੀ 40 ਏਕੜ ਦੇ ਕਰੀਬ ਫਸਲ ਪਾਣੀ ਵਿਚ ਡੁੱਬੀ ਹੈ ਅਤੇ ਫ਼ਸਲਾਂ ਵਿਚ ਤਿੰਨ ਤੋਂ ਚਾਰ ਫੁੱਟ ਪਾਣੀ ਭਰਿਆ ਹੋਇਆ ਹੈ ਕਿਸਾਨਾਂ ਨੇ ਦੱਸਿਆ ਕਿ ਇਸ ਨਹਿਰ ਵੱਲ ਪ੍ਰਸ਼ਾਸਨ ਕੋਈ ਵੀ ਧਿਆਨ ਨਹੀਂ ਦੇ ਰਿਹਾ ਜਦੋਂ ਕਿ ਇਹ ਨਵੀਂ ਬਣਨੀ ਚਾਹੀਦੀ ਹੈ ਅਤੇ ਇਸਦਾ ਬਹੁਤ ਹੀ ਬੁਰਾ ਹਾਲ ਹੈ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ ਕਿਸਾਨ ਸਵੇਰ ਤੋਂ ਖ਼ੁਦ ਹੀ ਦਰਾਰ ਨੂੰ ਬੰਦ ਕਰਨ ਦੇ ਵਿੱਚ ਲੱਗੇ ਹੋਏ ਹਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਠੇਕੇ ਤੇ ਲੈ ਕੇ ਜ਼ਮੀਨ ਵਿੱਚ ਝੋਨੇ ਦੀ ਬਿਜਾਈ ਕੀਤੀ ਗਈ ਸੀ ਪਰ ਨਹਿਰ ਟੁੱਟਣ ਕਾਰਨ ਉਨ੍ਹਾਂ ਦੀ ਫਸਲ ਡੁੱਬ ਚੁੱਕੀ ਹੈ ਅਤੇ ਨਾ ਹੀ ਕੋਈ ਅਧਿਕਾਰੀ ਫੋਨ ਚੁੱਕ ਰਿਹਾ ਹੈ ਸਵੇਰ ਤੋਂ ਫੋਨ ਕੀਤੇ ਜਾ ਰਹੇ ਨੇ ਉਨ੍ਹਾਂ ਪ੍ਰਸ਼ਾਸਨ ਅਧਿਕਾਰੀਆਂ ਤੂੰ ਮੰਗ ਕੀਤੀ ਕਿ ਤੁਰੰਤ ਪਾਣੀ ਬੰਦ ਕਰਵਾਇਆ ਜਾਵੇ ਅਤੇ ਉਨ੍ਹਾਂ ਦੀਆਂ ਫਸਲਾਂ ਦਾ ਨਹਿਰੀ ਵਿਭਾਗ ਜਾਂ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ ਤੇ ਇਸ ਨਹਿਰ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ