ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਰੜ੍ਹ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

in #mansa2 years ago

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਰੜ੍ਹ ਵਿਖੇ ਜ਼ਿਲ੍ਹਾ
ਪੱਧਰੀ ਕੈਂਪ ਲਗਾਇਆ
ਮਾਨਸਾ1 (7).jpg
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਰੀ ਦੀ ਵਰਤੋਂ, ਹਾੜ੍ਹੀ ਰੁੱਤ ਦੀਆਂ ਫ਼ਸਲਾਂ ਦੇ ਬੀਜ਼ਾਂ, ਜੀਵਾਣੂ ਟੀਕੇ ਨਾਲ ਬੀਜ ਸੋਧ ਅਤੇ ਸਰਦੀ ਰੁੱਤ ਦੀ ਘਰੇਲੂ ਬਗੀਚੀ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪਿੰਡ ਰੜ੍ਹ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਡਾ. ਅਜੈ ਸਿੰਘ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ ਚਰਚਾ ਕਰਦਿਆਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ. ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਵੀ ਜ਼ਿਕਰ ਕੀਤਾ। ਇੰਜੀਨੀਅਰ ਅਲੋਕ ਗੁਪਤਾ (ਸਹਾਇਕ ਪ੍ਰੋਫੈਸਰ, ਮਿੱਟੀ ਅਤੇ ਪਾਣੀ ਇੰਜੀਨੀਅਰਿੰਗ), ਨੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇਂ ਹਲ ਆਦਿ ਦੀ ਸੁਚੱਜੀ ਵਰਤੋਂ ਬਾਰੇ ਅਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਪਰਾਲੀ ਦੀ ਸਾਂਭ-ਸੰਭਾਲ ਲਈ ਪਿੰਡ ਪੱਧਰ ਤੇ ਬਾਇਉਗੈਸ ਪਲਾਂਟ ਲਗਾਉਣ ਲਈ ਅਪੀਲ ਕੀਤੀ।
ਡਾ. ਰਣਵੀਰ ਸਿੰਘ (ਸਹਾਇਕ ਪ੍ਰੋਫੈਸਰ, ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਯੂਨੀਵਰਸਿਟੀ ਦੇ ਦਰਸਾਏ ਪੈਮਾਨਿਆਂ ਮੁਤਾਬਿਕ ਕੀਟਨਾਸ਼ਕ ਵਰਤਣ ਲਈ ਪ੍ਰੇਰਿਆ। ਇਸ ਦੇ ਨਾਲ ਉਨ੍ਹਾਂ ਕਣਕ ਦੇ ਬੀਜ ਦੀ ਜੀਵਾਣੂ ਟੀਕੇ ਨਾਲ ਸੋਧ ਬਾਰੇ ਜਾਣਕਾਰੀ ਦਿੱਤੀ ਅਤੇ ਜੀਵਾਣੂ ਟੀਕੇ ਦੀ ਜ਼ਮੀਨ ਦੀ ਸਿਹਤ ਅਤੇ ਫ਼ਸਲ ਦੇ ਝਾੜ ਨੂੰ ਵਧਾਉਣ ਪ੍ਰਤੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਟੀਕਾ ਕਿਸਾਨ ਵੀਰ ਕਣਕ ਦਾ ਬੀਜ ਲੈਣ ਸਮੇਂ ਕਿ੍ਰਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ।
ਇਸ ਕੈਂਪ ਦੌਰਾਨ ਅਗਾਂਹਵਧੂ ਅਤੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨ, ਸ. ਬਾਦਲ ਸਿੰਘ ਨੇ ਕੈਂਪ ਵਿੱਚ ਸ਼ਾਮਲ ਨੌਜਵਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਕਰਨ ਅਤੇ ਯੂਨੀਵਰਸਿਟੀ ਦੇ ਬੀਜ ਅਤੇ ਕਿਸਮਾਂ ਵਰਤਣ, ਸਹਾਇਕ ਕਿੱਤੇ ਅਪਨਾਉਣ ਅਤੇ ਸਿਫਾਰਸ਼ ਕੀਤੀਆਂ ਨਵੀਆਂ ਕਿਸਮਾਂ ਅਤੇ ਤਕਨੀਕਾਂ ਨੂੰ ਤਜ਼ਰਬੇ ਦੇ ਤੌਰ ’ਤੇ ਲਗਾਉਣ ਲਈ ਪ੍ਰੇਰਿਆ।