ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਚਲਾਉਣ ’ਤੇ ਹੋਵੇਗੀ ਪਾਬੰਦੀ

in #mansa2 years ago

ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ
ਚਲਾਉਣ ’ਤੇ ਹੋਵੇਗੀ ਪਾਬੰਦੀADC (G) Upkar Singh.jpg
ਮਾਨਸਾ, 23 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ ਨੇ ਫੌਜ਼ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਰਾਹੀਂ ਆਪਰੇਸ਼ਨ ਵਰਦੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਨੂੰ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗ਼ੈਰ ਨਾ ਵਰਤਿਆ ਜਾਵੇ।
ਹੁਕਮਾਂ ਵਿਚ ਦੱਸਿਆ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਰਪਨ ਦਾ ਡਰ ਰਹਿੰਦਾ ਹੈ। ਕੰਬਾਇਨਾਂ ਰਾਤ ਸਮੇਂ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਟੀ ’ਤੇ ਅਸਰ ਪੈਂਦਾ ਹੈ। ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਹੀ ਇਸ ਦਾ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।
ਇਹ ਹੁਕਮ 22 ਨਵੰਬਰ, 2022 ਤੱਕ ਲਾਗੂ ਰਹੇਗਾ।

Sort:  

Plz like me my all post bro