ਮੰਕੀਪੌਕਸ ਨੂੰ ਲੈ ਕੇ ਐਕਸ਼ਨ ਵਿਚ ਸਰਕਾਰ

in #monkeypom2 years ago

54TLbcUcnRm4Bw8fmw3Y3jKxZNqRKMeUkC1sseZ85krud6NNcGxiZMrNtvQeTmeStvpqYXMcWeB5SQqy11Kgyrx1Yo2SHFWEcmdUwwjvCzGr6MWNedLshEJ5ApkKzfiAyypxkYpzz.jpegਦੇਸ਼ ਵਿੱਚ ਮੰਕੀਪੌਕਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ 'ਚ ਕੇਂਦਰ ਸਰਕਾਰ ਨੇ ਮੰਕੀਪੌਕਸ (Monkeypox Taskforce) ਦੇ ਮਾਮਲਿਆਂ 'ਤੇ ਨਜ਼ਰ ਰੱਖਣ ਲਈ ਐਤਵਾਰ ਨੂੰ ਟਾਸਕ ਫੋਰਸ ਦਾ ਗਠਨ ਕੀਤਾ ਹੈ।

ਟੀਮ ਦੀ ਅਗਵਾਈ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀਕੇ ਪਾਲ ਕਰਨਗੇ। ਇਸ ਦੇ ਹੋਰ ਮੈਂਬਰਾਂ ਵਿੱਚ ਕੇਂਦਰੀ ਸਿਹਤ ਮੰਤਰਾਲੇ, ਫਾਰਮਾ ਅਤੇ ਬਾਇਓਟੈਕ ਦੇ ਸਕੱਤਰ ਸ਼ਾਮਲ ਹੋਣਗੇ। ਸੂਤਰ ਨੇ ਇਸ ਦੀ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੀ ਹੈ।ਤੁਹਾਨੂੰ ਦੱਸ ਦਈਏ ਕਿ ਭਾਰਤ ਵਿੱਚ ਮੰਕੀਪੌਕਸ ਹੌਲੀ-ਹੌਲੀ ਆਪਣੇ ਪੈਰ ਪਸਾਰ ਰਿਹਾ ਹੈ। ਹਾਲ ਹੀ ਵਿੱਚ ਆਂਧਰਾ ਪ੍ਰਦੇਸ਼ ਦੇ ਗੁੰਟੂਰ ਵਿੱਚ ਇੱਕ ਅੱਠ ਸਾਲ ਦੇ ਬੱਚੇ ਵਿੱਚ ਇਸ ਖਤਰਨਾਕ ਬਿਮਾਰੀ ਦੇ ਲੱਛਣ ਪਾਏ ਗਏ ਸਨ। ਇਸ ਤੋਂ ਬਾਅਦ ਉਸ ਦਾ ਸੈਂਪਲ ਜਾਂਚ ਲਈ ਭੇਜਿਆ ਗਿਆ।