ਸੂਬੇ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹੁਣ ਤੱਕ 2 ਹਜ਼ਾਰ ਤੋਂ ਵੱਧ ਪਸ਼ੂਆਂ ਦੀ ਹੋਈ ਮੌਤ

in #monkeypox2 years ago

ਚੰਡੀਗੜ੍ਹ: ਪੰਜਾਬ ਵਿੱਚ ਹੁਣ ਤੱਕ 2100 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 60,000 ਤੋਂ ਵੱਧ ਲੰਪੀ ਸਕਿਨ ਬਿਮਾਰੀ ਕਾਰਨ ਪ੍ਰਭਾਵਿਤ ਹੋ ਚੁੱਕੇ ਹਨ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ 1.45 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਿਮਾਰੀ ਦੇ ਫੈਲਣ ਦੀ ਨਿਗਰਾਨੀ ਅਤੇ ਕੰਟਰੋਲ ਕਰਨ ਲਈ ਮੰਤਰੀਆਂ ਦਾ ਤਿੰਨ ਮੈਂਬਰੀ ਗਰੁੱਪ ਬਣਾਇਆ ਹੈ। ਗਾਵਾਂ ਅਤੇ ਮੱਝਾਂ ਮੁੱਖ ਤੌਰ 'ਤੇ ਲੰਪੀ ਸਕਿਨ ਰੋਗ ਦੀ ਚਪੇਟ ਵਿੱਚ ਆਉਂਦੀਆਂ ਹਨ। ਇਸ ਕਾਰਨ ਪਸ਼ੂ ਦੀ ਚਮੜੀ 'ਤੇ ਗੰਢਾਂ ਬਣ ਜਾਂਦੀਆਂ ਹਨ।

download.jpg