ਨੀਂਦਰਲੈਡ 'ਚ ਕਿਸਾਨਾਂ 'ਤੇ ਲਗਾਈਆਂ ਗਈਆਂ ਕਈ ਪਾਬੰਦੀਆਂ , ਹਾਈਵੇ ਨੂੰ ਕੀਤਾ ਗਿਆ ਜਾਮ

in #netherland2 years ago

ਨੀਦਰਲੈਂਡ ਦੇ ਕਿਸਾਨਾਂ ਨੇ ਹਾਈਵੇਅ ਨੂੰ ਰੋਕਣ, ਸਰਕਾਰੀ ਇਮਾਰਤਾਂ ਦੇ ਸਾਹਮਣੇ ਹੜਤਾਲਾਂ ਕਰਨ ਅਤੇ ਸੁਪਰਮਾਰਕੀਟਾਂ ਨੂੰ ਘੇਰਨ ਲਈ ਟਰੈਕਟਰਾਂ ਦੀ ਵਰਤੋਂ ਕੀਤੀ ਹੈ। ਕਿਸਾਨਾਂ ਨੇ ਨੀਦਰਲੈਂਡ-ਜਰਮਨੀ ਹਾਈਵੇ ਨੂੰ ਜਾਮ ਕਰ ਦਿੱਤਾ ਹੈ।

ਨੀਦਰਲੈਂਡ ਦੀ ਸਰਕਾਰ 2030 ਤੱਕ ਅਮੋਨੀਆ ਤੇ ਨਾਈਟ੍ਰੋਜਨ ਆਕਸਾਈਡ ਦੇ ਨਿਕਾਸ ਨੂੰ 50 ਫੀਸਦੀ ਤੱਕ ਘਟਾਉਣਾ ਚਾਹੁੰਦੀ ਹੈ। ਕਿਸਾਨਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਤਹਿਤ ਪਸ਼ੂ ਰੱਖਣ 'ਤੇ ਪਾਬੰਦੀ, ਖੇਤੀ ਵਿਚ ਖਾਦਾਂ ਦੀ ਵਰਤੋਂ 'ਤੇ ਪਾਬੰਦੀ ਆਦਿ ਸ਼ਾਮਲ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹਵਾਈ ਆਵਾਜਾਈ, ਬਿਲਡਿੰਗ ਕੰਸਟ੍ਰਕਸ਼ਨ ਤੇ ਉਦਯੋਗਾਂ ਤੋਂ ਵੱਡੀ ਮਾਤਰਾ ਵਿਚ ਖਤਰਨਾਕ ਗੈਸਾਂ ਨਿਕਲਦੀਆਂ ਹੋਣਗੀਆਂ ਪਰ ਉਨ੍ਹਾਂ 'ਤੇ ਕੋਈ ਰੋਕ ਨਹੀਂ ਲਗਾਈ ਜਾ ਰਹੀ ਹੈ।