ਸੁਖਬੀਰ ਬਾਦਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਮਨ ਜਾਰੀ

in #news8 months ago

ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ।ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।