ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

in #newslast year

ਪੰਜਾਬ ਵਿਜੀਲੈਂਸ ਬਿਊਰੋ ਦੇ ਵੱਲੋਂ ਪੰਜਾਬ ਦੇ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਇਲਜ਼ਾਮ ਦੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਮੁਕੱਦਮੇ ਦੇ ਮੁਤਾਬਕ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।