ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

in #news8 months ago

ਸੁਖਪਾਲ ਸਿੰਘ ਖਹਿਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸੁਖਪਾਲ ਸਿੰਘ ਖਹਿਰਾ ਤੇ ਰਿਹਾਈ ਤੋਂ ਪਹਿਲਾਂ ਇੱਕ ਹੋਰ ਪਰਚਾ ਦਰਜ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ NDPS ਦੇ ਕੇਸ ਚ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦਿੱਤੀ ਗਈ ਹੈ। ਸੁਖਪਾਲ ਸਿੰਘ ਖਹਿਰਾ ਜੇਲ੍ਹ ਤੋਂ ਰਿਹਾਅ ਹੋਣਗੇ। ਦੂਜੇ ਪਾਸੇ ਖਹਿਰਾ ਨੂੰ ਕਪੂਰਥਲਾ ਚ 3 ਵਜੇ ਮੈਜਿਸਟਰੇਟ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਪਾਲ ਖਹਿਰਾ ਦੇ ਖਿਲਾਫ਼ ਥਾਣਾ ਸੁਭਾਨਪੁਰ ਚ 195 A 506 IPC ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।