ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੀ ਚਿਤਾਵਨੀ

in #news8 months ago

ਉੱਤਰੀ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ, ਜਿਸ ਤੋਂ ਫਿਲਹਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਕਿਉਂਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਦੋ ਦਿਨਾਂ ਤੱਕ ਸਖ਼ਤ ਠੰਢ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਲਈ ਔਰੇਂਜ ਅਲਰਟ (Rain alert) ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਤੇ ਮੁਹਾਲੀ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਤੇ ਪਲਵਲ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।