ਪੰਜਾਬ ਦੇ ਇਨ੍ਹਾਂ ਸ਼ਹਿਰਾਂ ਵਿਚ ਸਸਤਾ ਹੋਇਆ ਪੈਟਰੋਲ

in #news8 months ago

ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਤਕਰੀਬਨ 6 ਵਜੇ WTI ਕਰੂਡ ਡਿੱਗ ਕੇ 73.67 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ ਮਾਮੂਲੀ ਗਿਰਾਵਟ ਨਾਲ 78.66 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 56 ਪੈਸੇ ਦਾ ਵਾਧਾ ਹੋਇਆ ਹੈ। ਝਾਰਖੰਡ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 28 ਪੈਸੇ ਦਾ ਵਾਧਾ ਹੋਇਆ ਹੈ। ਮੱਧ ਪ੍ਰਦੇਸ਼, ਗੋਆ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।