ਪ੍ਰੈਸ ਨੋਟ

in #news2 years ago

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੱਕ ਮਾਰਚ ਕਰਕੇ ਦਿੱਤਾ ਜਾਵੇਗਾ ਮੰਗ ਪੱਤਰ

17 ਜੂਨ ਸੰਗਰੂਰ

ਸਥਾਨਕ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ( ਸ਼ਹੀਦ ਰੰਧਾਵਾ) ਦੀ ਕਾਲਜ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਰਮਨ ਸਿੰਘ ਕਾਲਾਝਾੜ ਅਤੇ ਕਾਲਜ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਪੁੰਨਾਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਹੱਥਾਂ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੀ ਹੈ ਪਰ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ । ਸਿਰਫ ਟਵੀਟ ਜਾਂ ਬਿਆਨ ਦੇ ਕੇ ਬੁੱਤਾ ਸਾਰ ਰਹੀ ਹੈ। ਪੰਜਾਬ ਸਰਕਾਰ ਦੇ ਇਸ ਵਿਵਹਾਰ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਤਹਿਤ ਕੱਲ੍ਹ ਨੂੰ 18 ਜੂਨ ਜੱਥੇਬੰਦੀ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਮਾਰਚ ਕਰਦੇ ਹੋਏ ਮੰਗ ਪੱਤਰ ਦਿੱਤਾ ਜਾਵੇਗਾ। ਮੰਗ ਪੱਤਰ ਰਾਹੀ ਮੰਗ ਕੀਤੀ ਜਾਵੇਗੀ ਕਿ; ਪੰਜਾਬ ਵਿਧਾਨ ਸਭਾ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਸਲੇ 'ਤੇ ਮੁੱਖ ਮੰਤਰੀ,ਪੰਜਾਬ ਬਿਆਨ ਦੇਵੇ ਤੇ ਇਸ ਨੂੰ ਕੇਂਦਰੀ ਹਕੂਮਤ ਦੇ ਹੱਥਾਂ ਵਿਚ ਨਾ ਜਾਣ ਦੇਣ ਲਈ ਲੋੜੀਂਦੀ ਕਾਰਵਾਈ ਦਾ ਭਰੋਸਾ ਦੁਆਵੇ; ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਪੰਜਾਬ ਦੇ ਸਭਨਾਂ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਬਣਦੀਆਂ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ; ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ ਜਾਵੇ ਅਤੇ ਪੰਜਾਬ ਵਿਧਾਨ ਸਭਾ ਵਿਚ ਮਤਾ ਪਾ ਕੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਕਨੋਈ , ਜੋਤੀ ਦੁਗਾਲ , ਜੋਤ ਦੁਗਾਲ , ਜਸਪ੍ਰੀਤ ਕੌਰ ਆਦਿ ਹਾਜ਼ਰ ਹਨ।

ਜਾਰੀ ਕਰਤਾ:-
ਸੁਖਚੈਨ ਸਿੰਘ ਪੁੰਨਾਵਾਲ
+91 78141 42311