ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਮੇਟੇ ਫਰੈਡਰਿਕਸਨ ਨਾਲ ਦੁਵੱਲੀ ਗੱਲਬਾਤ ਕੀਤੀ

in #news2 years ago

QT-India-Denmark.jpeg

ਡੈਨਮਾਰਕ - ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਮੇਟੇ ਫਰੈਡਰਿਕਸਨ ਨਾਲ ਦੁਵੱਲੀ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇਆਹਮੋ-ਸਾਹਮਣੇ ਗੱਲਬਾਤ ਕੀਤੀ, ਜਿਸ ਤੋਂ ਬਾਅਦ ਵਫ਼ਦਪੱਧਰੀ ਗੱਲਬਾਤ ਹੋਈ। ਦੋਵਾਂ ਪ੍ਰਧਾਨ ਮੰਤਰੀਆਂ ਨੇ ਭਾਰਤ ਡੈਨਮਾਰਕ ਗ੍ਰੀਨ ਰਣਨੀਤਕਭਾਈਵਾਲੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਗੱਲਬਾਤ ਵਿੱਚ ਨਵਿਆਉਣਯੋਗਊਰਜਾ, ਖਾਸ ਕਰਕੇ ਆਫਸ਼ੋਰ ਵਿੰਡ ਪਾਵਰ ਅਤੇ ਗ੍ਰੀਨ ਹਾਈਡ੍ਰੋਜਨਦੇ ਨਾਲ-ਨਾਲ ਹੁਨਰ ਵਿਕਾਸ, ਸਿਹਤ, ਸ਼ਿਪਿੰਗ, ਪਾਣੀ ਅਤੇਆਰਕਟਿਕ ਵਿੱਚ ਸਹਿਯੋਗ ਵਰਗੇ ਵਿਸ਼ਿਆਂ ਨੂੰ ਕਵਰ ਕੀਤਾ ਗਿਆ। ਪ੍ਰਧਾਨ ਮੰਤਰੀਨੇ ਭਾਰਤ ਦੇ ਪ੍ਰਮੁੱਖ ਪ੍ਰੋਗਰਾਮਾਂ ਵਿੱਚ ਡੈਨਮਾਰਕ ਦੀਆਂ ਕੰਪਨੀਆਂ ਦੇਸਕਾਰਾਤਮਕ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਪ੍ਰਧਾਨ ਮੰਤਰੀ ਫਰੈਡਰਿਕਸਨ ਨੇਡੈਨਮਾਰਕ ਵਿੱਚ ਭਾਰਤੀ ਕੰਪਨੀਆਂ ਦੀ ਸਕਾਰਾਤਮਕ ਭੂਮਿਕਾ ਨੂੰ ਉਜਾਗਰਕੀਤਾ।ਦੋਵਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਵਧ ਰਹੇ ਲੋਕਾਂ-ਦਰ-ਲੋਕਸਬੰਧਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਵਾਸ ਅਤੇ ਗਤੀ ਸ਼ੀਲਤਾ ਭਾਈਵਾਲੀ 'ਤੇ ਇਰਾਦੇ ਦੀ ਘੋਸ਼ਣਾ ਦਾ ਸਵਾਗਤ ਕੀਤਾ। ਦੋਹਾਂ ਨੇਤਾ ਵਾਂਨੇ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ। ਵਫ਼ਦ ਪੱਧਰੀ ਗੱਲਬਾਤ ਤੋਂ ਬਾਅਦ ਇੱਕ ਸਾਂਝਾ ਬਿਆਨ ਅਪਣਾਇਆ ਗਿਆ,ਜਿਸ ਨੂੰ ਇੱਥੇ ਦੇਖਿਆ ਜਾ ਸਕਦਾ ਹੈ। ਇਸ ਸਮੇਂ ਦੌਰਾਨ ਹੋਏਸਮਝੌਤਿਆਂ ਦੀ ਸੂਚੀ ਇੱਥੇ ਵੇਖੀ ਜਾ ਸਕਦੀ ਹੈ।

Sort:  

Good job