ਰਾਕੇਸ਼ ਟਿਕੈਤ ਨੂੰ ਭਾਰਤੀ ਕਿਸਾਨ ਯੂਨੀਅਨ 'ਚੋਂ ਕੱਢਿਆ, ਨਰੇਸ਼ ਟਿਕੈਤ ਤੋਂ ਵੀ ਖੋਹਿਆ ਪ੍ਰਧਾਨ ਦਾ ਅਹੁਦਾ

in #news2 years ago

7zx-1.jpgਭਾਰਤੀ ਕਿਸਾਨ ਯੂਨੀਅਨ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦਾ ਮੁੱਖ ਚਿਹਰਾ ਰਹੇ ਰਾਕੇਸ਼ ਟਿਕੈਤ ਨੂੰ ਬੀਕੇਯੂ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਭਰਾ ਨਰੇਸ਼ ਟਿਕੈਤ ਨੂੰ ਵੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਰਾਜੇਸ਼ ਚੌਹਾਨ ਨੂੰ ਪ੍ਰਧਾਨ ਬਣਾਇਆ ਗਿਆ ਹੈ।

ਟਿਕੈਤ ਪਰਿਵਾਰ ਖ਼ਿਲਾਫ਼ ਕਿਸਾਨਾਂ ਵਿੱਚ ਵੱਧ ਰਹੀ ਨਾਰਾਜ਼ਗੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਵਿੱਚ ਦਰਾਰ ਪੈਣ ਦੇ ਸੰਕੇਤ ਮਿਲ ਰਹੇ ਹਨ। ਦਰਅਸਲ ਬੀਕੇਯੂ ਦੇ ਕਈ ਮੈਂਬਰ ਜਥੇਬੰਦੀ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦੀਆਂ ਸਿਆਸੀ ਗਤੀਵਿਧੀਆਂ ਤੋਂ ਨਾਰਾਜ਼ ਹਨ।