ਚੰਡੀਗੜ੍ਹ ਸਕੂਲ ਹਾਦਸੇ ਤੋਂ ਬਾਅਦ ਐਕਸ਼ਨ 'ਚ ਮਾਨ ਸਰਕਾਰ, ਪੁਰਾਣੇ ਦਰੱਖਤਾਂ ਦੇ ਵੇਰਵੇ ਇਕੱਠੇ ਕਰਨ ਦੇ ਦਿੱਤੇ ਹੁਕਮ

in #news2 years ago

ਸਿਟੀ ਬਿਊਟੀਫੁੱਲ 'ਚ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ (Carmel convent School) ਵਿੱਚ ਦਰੱਖਤ ਡਿੱਗਣ ਤੋਂ ਬਾਅਦ ਇੱਕ ਬੱਚੀ ਨੇ ਆਪਣੀ ਜਾਨ ਗਵਾ ਦਿੱਤੀ। ਇਸ ਹਾਦਸੇ ਤੋਂ ਬਾਅਦ ਕਈ ਬੱਚੇ ਪ੍ਰਭਾਵਿਤ ਹੋਏ ਹਨ। ਇਸ ਦੌਰਾਨ 1 ਬੱਚੀ ਦੀ ਮੌਤ (one Student Killed by tree fall) ਹੋਈ, ਜਦਕਿ 19 ਸਕੂਲੀ ਬੱਚੇ ਜ਼ਖਮੀ ਹੋਏ ਹਨ। ਇਨ੍ਹਾਂ ਵਿਚੋਂ 4 ਬੱਚਿਆਂ ਨੂੰ ਅਤਿ ਗੰਭੀਰ ਹਾਲਤ ਦੇ ਚਲਦਿਆਂ ਪੀਜੀਆਈ ਰੈਫਰ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਹਰਕਤ ਵਿੱਚ ਆ ਗਈ ਹੈ।

ਦਰਅਸਲ, ਪੰਜਾਬ ਸਰਕਾਰ ਨੇ ਸਖ਼ਤੀ ਦਿਖਾਈ ਹੈ। ਜਿੱਥੇ ਬੀਤੇ ਦਿਨ ਇਸ ਘਟਨਾ ਸਬੰਧੀ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਨਾਲ ਹੀ ਹੁਣ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਲਗਾਏ ਗਏ ਸੁੱਕੇ ਅਤੇ ਪੁਰਾਣੇ ਦਰੱਖਤਾਂ ਬਾਰੇ ਵੀ ਵੇਰਵੇ ਮੰਗੇ ਹਨ। ਇਸ ਦੇ ਲਈ ਡੀਪੀਆਈ ਨੇ ਸਕੂਲਾਂ ਨੂੰ ਪੱਤਰ ਲਿਖਿਆ ਹੈ। ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਕਈ ਸਕੂਲਾਂ ਵਿੱਚ ਪੁਰਾਣੇ ਅਤੇ ਸੁੱਕੇ ਦਰੱਖਤ ਹਨ ਅਤੇ ਦੁਪਹਿਰ ਦੇ ਖਾਣੇ ਸਮੇਂ ਬੱਚੇ ਇਨ੍ਹਾਂ ਦਰੱਖਤਾਂ ਦੇ ਆਲੇ-ਦੁਆਲੇ ਖੇਡਦੇ ਹਨ। ਮੀਂਹ ਅਤੇ ਤੇਜ਼ ਹਵਾ ਕਾਰਨ ਇਹ ਦਰੱਖਤ ਡਿੱਗ ਵੀ ਸਕਦੇ ਹਨ, ਜਿਸ ਕਾਰਨ ਹਾਦਸੇ ਵਾਪਰ ਸਕਦੇ ਹਨ। ਅਜਿਹੇ ਵਿੱਚ ਇਨ੍ਹਾਂ ਰੁੱਖਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।4-70-16573423443x2.jpg