ਸੀਰੀਜ਼ ਦੇ ਛੋਟੇ ਅੱਖਰਾਂ ਵਾਲੇ ਫੈਂਸੀ ਨੰਬਰ ਲਗਾ ਕੇ ਘੁੰਮ ਰਹੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦੇ ਹੁਕਮ

in #news2 years ago

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹਨਾਂ ਵਾਹਨ ਚਾਲਕਾਂ ਵੱਲੋਂ ਪੁਰਾਣੇ ਫੈਂਸੀ ਨੰਬਰ ਲਗਾਏ ਗਏ ਸਨ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਪੰਜਾਬ ਮੋਟਰ ਵਹੀਕਲ 1989 ਦੇ ਨਿਯਮ 42-ਏ ਤਹਿਤ ਜਾਰੀ ਨੋਟੀਫਿਕੇਸ਼ਨ ਨੰਬਰ 10/51/2017/1ਟੀ2/1365 ਮਿਤੀ 10-12-2020 ਅਨੁਸਾਰ ਨਵੇਂ ਫੈਂਸੀ ਨੰਬਰ ਲੈ ਸਕਦੇ ਹਨ ਪਰੰਤੂ ਇਹ ਨੰਬਰ ਲੈਣ ਲਈ ਮੋਟਰ ਵਹੀਕਲ 1988 ਅਧੀਨ ਸਬੰਧਤ ਵਾਹਨ ਧਾਰਾ 39, 41 (6) ਅਤੇ 217 (ਡੀ) ਮੋਟਰ ਵਹੀਕਲ ਐਕਟ ਦੇ ਅਧੀਨ ਖਰੇ ਉਤਰਦੇ ਹੋਣ।bhagwant-mann-16529333593x2.jpg