ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, PGI ਦਾਖਲ

in #parkashbadal2 years ago

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜ ਗਈ ਹੈ। ਜਾਣਕਾਰੀ ਅਨੁਸਾਰ ਕੱਲ੍ਹ ਦੇਰ ਸ਼ਾਮ ਉਨ੍ਹਾਂ ਦੇ ਪੇਟ ਤੇ ਛਾਤੀ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਲਿਆਂਦਾ ਗਿਆ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਦੇ ਅਡਵਾਂਸਡ ਕਾਰਡੀਅਕ ਸੈਂਟਰ ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਤਬੀਅਤ ਠੀਕ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਗੈਸਟਿਕ ਦੀ ਸਮੱਸਿਆ ਦੱਸੀ ਹੈ। ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ ਜਨਵਰੀ ਵਿੱਚ ਕਰੋਨਾ ਹੋਇਆ ਸੀ। ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਬਿਮਾਰ ਹੋਣ ‘ਤੇ ਉਨ੍ਹਾਂ ਦੀ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ ਗਈ ਸੀ।
20220607_114604.jpg

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ।ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।