ਦਿੱਲੀ ਦੀ ਆਬਕਾਰੀ ਨੀਤੀ, ED ਵੱਲੋਂ ਕੇਸ ਦਰਜ

in #police2 years ago

ਦਿੱਲੀ ਦੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਦਿੱਲੀ, ਪੰਜਾਬ ਸਣੇ 30 ਥਾਵਾਂ 'ਤੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਹਾਲਾਂਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਛਾਪੇਮਾਰੀ ਨਹੀਂ ਕੀਤੀ ਜਾ ਰਹੀ ਹੈ। ਈਡੀ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਧਾਨੀ ਦਿੱਲੀ ਤੋਂ ਇਲਾਵਾ ਯੂਪੀ ਦੀ ਰਾਜਧਾਨੀ ਲਖਨਊ, ਹਰਿਆਣਾ ਦੇ ਗੁਰੂਗ੍ਰਾਮ, ਪੰਜਾਬ ਦੇ ਚੰਡੀਗੜ੍ਹ, ਮੁੰਬਈ, ਹੈਦਰਾਬਾਦ ਅਤੇ ਬੈਂਗਲੁਰੂ ਸਣੇ 30 ਥਾਵਾਂ 'ਤੇ ਈਡੀ ਦੇ ਛਾਪੇਮਾਰੀ ਚੱਲ ਰਹੀ ਹੈ।IMG_20220716_133833.jpg