PM ਮੋਦੀ ਨੇ ਸਾਈਰਸ ਮਿਸਤਰੀ ਦੀ ਮੌਤ 'ਤੇ ਜਤਾਇਆ ਦੁੱਖ

in #politician2 years ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਟਾਟਾ ਗਰੁੱਪ (Tata Group) ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ (TaTa Former Chairman Cyrus Mistry) ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਸਾਇਰਸ ਮਿਸਤਰੀ ਦਾ ਬੇਵਕਤੀ ਦਿਹਾਂਤ ਹੈਰਾਨ ਕਰਨ ਵਾਲਾ ਹੈ। ਪ੍ਰਧਾਨ ਮੰਤਰੀ ਦੇ ਅਨੁਸਾਰ, “ਉਹ ਇੱਕ ਵਧੀਆ ਕਾਰੋਬਾਰੀ ਨੇਤਾ ਸਨ ਜਿਨ੍ਹਾਂ ਨੂੰ ਭਾਰਤ ਦੀ ਆਰਥਿਕ ਤਾਕਤ ਵਿੱਚ ਵਿਸ਼ਵਾਸ ਸੀ। ਉਨ੍ਹਾਂ ਦਾ ਜਾਣਾ ਵਣਜ ਅਤੇ ਉਦਯੋਗ ਲਈ ਵੱਡਾ ਘਾਟਾ ਹੈ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਸੰਵੇਦਨਾ।''