ਦੋ ਕੈਬਨਿਟ ਮੰਤਰੀਆਂ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

in #politics2 years ago

ਤਰਨ ਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਮੀਡਿਆ ਰਿਪੋਰਟਾਂ ਮੁਤਾਬਕ 'ਆਪ' ਦੇ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਖਿਲਾਫ ਵੀ ਵਾਰੰਟ ਜਾਰੀ ਹੋਏ ਹਨ।ਇਹ ਹੁਕਮ 2020 ਵਿੱਚ 'ਆਪ' ਆਗੂਆਂ ਵੱਲੋਂ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਦਿੱਤੇ ਗਏ ਧਰਨੇ ਖ਼ਿਲਾਫ਼ ਦਰਜ ਐਫਆਈਆਰ ਤਹਿਤ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਜੁਲਾਈ 2020 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਨਕਲੀ ਸ਼ਰਾਬ ਕਾਰਨ ਕਈ ਜਾਨਾਂ ਗਈਆਂ ਸਨ। ਇਸ ਦੇ ਵਿਰੋਧ ਵਿੱਚ 'ਆਪ' ਆਗੂਆਂ ਨੇ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਤਤਕਾਲੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਕਾਂਗਰਸ ਸਰਕਾਰ ਨੇ ਤਰਨਤਾਰਨ ਦੇ ਥਾਣਾ ਸਦਰ 'ਚ 'ਆਪ' ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਕੇਸ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਏ.ਸੀ.ਜੇ.ਐਮ ਗਾਰਡਨ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। 'ਆਪ' ਦੇ ਸਾਰੇ ਆਗੂਆਂ ਦੇ ਵਕੀਲ ਐਡਵੋਕੇਟ ਬੂਟਾ ਸਿੰਘ ਸੰਧੂ ਨੇ ਅਦਾਲਤ ਵਿੱਚ ਮੁਲਜ਼ਮਾਂ ਨੂੰ ਹਾਜ਼ਰੀ ਤੋਂ ਛੋਟ ਦੇਣ ਲਈ ਅਰਜ਼ੀ ਦਿੱਤੀ ਸੀ, ਪਰ ਜੱਜ ਗਾਰਡਨ ਸਿੰਘ ਨੇ ਇਹ ਕਹਿ ਕੇ ਇਹ ਅਰਜ਼ੀ ਰੱਦ ਕਰ ਦਿੱਤੀ ਕਿ ਸਾਰਿਆਂ ਦੀ ਗ਼ੈਰ-ਹਾਜ਼ਰੀ ਕਾਰਨ ਕੇਸ ਲਟਕ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸਾਰਿਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਰੇ ਮੁਲਜ਼ਮਾਂ ਦੀ ਜ਼ਮਾਨਤ ਲਈ ਅਰਜ਼ੀ ਦੇਣ ਵਾਲਿਆਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀn4183835101661971170017f9a43a1b2041be8570575156724bf62a7fc8549031e724db1e9379d8e00d4a41.jpg