ਭਾਰਤੀ ਜਨਤਾ ਪਾਰਟੀ ਦੇ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ’ਤੇ ਵਿਵਾਦਤ ਟਿੱਪਣੀ ਦਾ ਨੋਟਿਸ

in #poltics2 years ago

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸ੍ਰੀ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਵਰਤਨ ਦੇ ਮਾਮਲੇ ਵਿਚ ਸ੍ਰੀ ਆਰ.ਪੀ. ਸਿੰਘ ਸੱਚਮੁੱਚ ਹੀ ਸੰਜੀਦਾ ਹਨ, ਤਾਂ ਉਹ ਸ਼੍ਰੋਮਣੀ ਕਮੇਟੀ ਦੇ ਭਾਰਤ ਸਰਕਾਰ ਪਾਸ ਪਏ ਕੇਸ ’ਤੇ ਪਹਿਲ ਦੇ ਅਧਾਰ ’ਤੇ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਧਰਮ ਪਰਵਰਤਨ ਦੇ ਮੁੱਦੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਸਵਾਲ ਖੜ੍ਹੇ ਕਰਨੇ ਕੋਈ ਆਮ ਪ੍ਰਤੀਕਰਮ ਨਾ ਹੋ ਕੇ ਪ੍ਰਾਪੇਗੰਡਾ ਤਹਿਤ ਇਕ ਸੋਚੀ ਸਮਝੀ ਸਾਜ਼ਿਸ਼ ਦੀ ਕੜੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਬਿਨਾ ਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕਾਰਜ ਨਿਰੰਤਰ ਜਾਰੀ ਹਨ, ਪਰੰਤੂ ਸ੍ਰੀ ਆਰ.ਪੀ. ਸਿੰਘ ਵਰਗੇ ਕੁਝ ਲੋਕ ਸਿੱਖ ਕੌਮ ਦੀ ਵਕਾਰੀ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ। ਸ੍ਰੀ ਆਰ.ਪੀ. ਸਿੰਘ ਵੱਲੋਂ ਧਰਮ ਪਰਵਰਤਨ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਸਵਾਲ ਖੜ੍ਹੇ ਕਰਨਾ ਨਿੰਦਣਯੋਗ ਹੈ, ਜਿਸ ਦੀ ਉਸ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।