ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਜਿਲਾ ਹੈੱਡ ਕੁਆਰਟਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ

in #protest2 years ago

1659966260322.jpgਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ 9 ਅਗਸਤ ਨੂੰ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਜਿਲਾ ਹੈੱਡ ਕੁਆਰਟਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ । ਜਿਲਾ ਪ੍ਰਧਾਨ ਲਖਵੀਰ ਅਕਲੀਆ ਨੇ ਕਿਹਾ ਕਿ ਬਿਜਲੀ ਐਕਟ 2020 ਲਾਗੂ ਹੋਣ ਦੇ ਨਾਲ ਬਿਜਲੀ ਅਤੇ ਬਿਜਲੀ ਪ੍ਰੋਜੈਕਟ ਕਾਰਪੋਰੇਟ ਹੱਥਾਂ ਵਿੱਚ ਚਲੇ ਜਾਣਗੇ ਜਿਸਦਾ ਸਿੱਧਾ ਅਰਥ ਹੈ ਕਿ ਬਿਜਲੀ ਤੋਂ ਮੁਨਾਫ਼ਾ ਕਮਾਇਆ ਜਾਵੇਗਾ ਅਤੇ ਬਿਜਲੀ ਦੇ ਰੇਟ ਵਧਾ ਕੇ ਆਮ ਖਪਤਕਾਰਾਂ ਦੀ ਪਹੁੰਚ ਤੋਂ ਦੂਰ ਕੀਤੀ ਜਾਵੇਗੀ । ਜਿਲਾ ਸੀਨੀਅਰ ਮੀਤ ਪ੍ਰਧਾਨ ਜਗਦੇਵ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਮੋਰਚੇ ਵਿੱਚ ਬਿਜਲੀ ਐਕਟ 2020 ਰੱਦ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਸਮੁੱਚੇ ਕਿਰਤੀ ਵਰਗ ਨਾਲ ਵਾਅਦਾ ਖਿਲਾ਼ਫੀ ਕਰ ਰਹੀ ਹੈ । ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਬਿਜਲੀ ਐਕਟ 2020 ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ।