ਗੈਂਗਸਟਰ ਗੋਲਡੀ ਬਰਾੜ ਦੇ 2 ਨੇੜਲੇ ਸਾਥੀ ਚੜ੍ਹੇ ਪੰਜਾਬ ਪੁਲਿਸ ਦੇ ਅੜਿੱਕੇ, 7 ਪਿਸਤੌਲ, ਪੁਲਿਸ ਦੀ ਵਰਦੀ ਬਰਾਮਦ

in #punjab2 years ago

Gangster: ਗੈਂਗਸਟਰ ਗੋਲਡੀ ਬਰਾੜ (Goldy Brar) ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AFTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ।ਚੰਡੀਗੜ੍ਹ/ਬਠਿੰਡਾ: Gangster: ਗੈਂਗਸਟਰ ਗੋਲਡੀ ਬਰਾੜ (Goldy Brar) ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AFTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਨੂੰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜਾ ਰਹੀ ਜੰਗ ਵਿੱਚ ਪ੍ਰਾਪਤੀਆਂ ਦੀ ਸੂਚੀ ਵਿੱਚ ਇਹ ਇੱਕ ਹੋਰ ਵਾਧਾ ਹੈ।

(0).jpg