ਪੰਜਾਬ ਸਰਕਾਰ ਦਾ ਸਖ਼ਤ ਕਦਮ, ਟ੍ਰੈਫਿਕ ਨਿਯਮ ਤੋੜਨ ’ਤੇ ਹੋਵੇਗੀ ਵੱਡੀ ਕਾਰਵਾਈ, ਦੁੱਗਣਾ ਕੀਤਾ ਜੁਰਮਾਨਾ 07/17/2022 5:34:32 PM

in #punjab2 years ago

ਚੰਡੀਗੜ੍ਹ : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟ੍ਰੈਫਿਕ ਨਿਯਮ ਤੋੜਨ ’ਤੇ ਹੁਣ ਜੁਰਮਾਨਾ ਦੁੱਗਣਾ ਕਰ ਦਿੱਤਾ ਹੈ। ਜੇਕਰ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ’ਤੇ ਸਖ਼ਤੀ ਨਾਲ ਕਾਰਵਾਈ ਤਾਂ ਹੋਵੇਗੀ ਹੀ ਨਾਲ ਹੀ ਹੁਣ ਜੁਰਮਾਨਾ ਵੀ ਦੁੱਗਣਾ ਲਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਸੂਬੇ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਮੋਬਾਈਲ ਫੋਨ ਦੀ ਵਰਤੋਂ ਕਰਨਾ ਸਭ ਤੋਂ ਸੰਗੀਨ ਜੁਰਮ ਮੰਨਿਆ ਗਿਆ ਹੈ। ਇਸ ਨੋਟੀਫਿਕੇਸ਼ਨ ਤਹਿਤ ਸ਼ਰਾਬ ਪੀ ਕੇ ਗੱਡੀ ਚਲਾਉਣ ਜਾਂ ਗੱਡੀ ਚਲਾਉਂਦੇ ਹੋਏ ਮੋਬਾਈਲ ਦੀ ਵਰਤੋਂ ਕਰਨ ਦੇ ਦੋਸ਼ ਹੇਠ ਚਾਲਕ ਨੂੰ ਪਹਿਲੀ ਵਾਰ 5 ਹਜ਼ਾਰ ਰੁਪਏ ਦਾ ਜੁਰਮਾਨਾ ਅਤੇ ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਹੋਣ ਦੀ ਸਜ਼ਾ ਹੋਵੇਗੀ। ਇਸੇ ਤਰ੍ਹਾਂ ਦੂਜੀ ਵਾਰ ਇਸੇ ਦੋਸ਼ ਹੇਠ ਫੜੇ ਗਏ ਚਾਲਕ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਤੇ ਤਿੰਨਮਹੀਨਿਆਂ ਲਈ ਲਾਈਸੰਸ ਮੁਅੱਤਲ ਕੀਤਾ