2 ਮਹੀਨੇ ਪਹਿਲਾਂ ਕੈਨੇਡਾ ਗਈ ਸੀ ਪਤਨੀ, ਪਿੱਛੋਂ ਪਤੀ ਨੇ ਚੁੱਕ ਲਿਆ ਖੌਫ਼ਨਾਕ ਕਦਮ

in #punjab2 years ago

ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਗੋਸਲਾਂ ਦੇ 22 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਆਪਣੇ ਘਰ ’ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦਾ ਅਜੇ ਕੁਝ ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਦੋ ਮਹੀਨੇ ਪਹਿਲਾਂ ਸਟੱਡੀ ਵੀਜ਼ਾ ਲੈ ਕੇ ਕੈਨੇਡਾ ਗਈ ਸੀ। ਮ੍ਰਿਤਕ ਲੜਕੇ ਗਗਨਦੀਪ ਸਿੰਘ (22) ਦੇ ਪਿਤਾ ਨੇ ਮਾਸਟਰ ਸੋਹਣ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਪਿਛਲੇ ਸਾਲ ਗਗਨਦੀਪ ਦੇ ਨਾਨੇ ਦੀ ਮੌਤ ਹੋ ਗਈ ਸੀ ਅਤੇ ਕੁਝ ਘੰਟਿਆਂ ਬਾਅਦ ਹੀ ਗਗਨਦੀਪ ਦੀ ਮਾਂ ਨੇ ਵੀ ਦਮ ਤੋੜ ਦਿੱਤਾ ਸੀ।ਮ੍ਰਿਤਕ ਦੇ ਪਿਤਾ ਨੇ ਇਹ ਵੀ ਦੱਸਿਆ ਕਿ ਆਪਣੇ ਨਾਨੇ ਅਤੇ ਆਪਣੀ ਮਾਂ ਦੀ ਮੌਤ ਹੋ ਜਾਣ ਕਾਰਨ ਉਸ ਦਾ ਬੇਟਾ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਕੁਝ ਮਹੀਨੇ ਪਹਿਲਾਂ ਹੀ ਉਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ਸੀ। ਦੋ ਮਹੀਨੇ ਪਹਿਲਾਂ ਹੀ ਉਸ ਦੀ ਨੂੰਹ ਕੈਨੇਡਾ ਪੜ੍ਹਾਈ ਲਈ ਚਲੀ ਗਈ। ਘਰ ’ਚ ਇਕੱਲਾ ਰਹਿ ਜਾਣ ਕਾਰਨ ਪ੍ਰੇਸ਼ਾਨੀ ਦੇ ਚਲਦਿਆਂ ਉਸ ਦੇ ਪੁੱਤਰ ਨੇ ਕਮਰੇ ’ਚ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਗਗਨਦੀਪ ਸਿੰਘ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।2022_7image_19_58_491986570untitledsssssssssss.jpg