ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਤਰਜੀਹ : ਮੀਤ ਹੇਅਰ

in #punjab2 years ago

ਚੰਡੀਗੜ੍ਹ : ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇ। ਸੂਬਾ ਸਰਕਾਰ ਵੱਖ-ਵੱਖ ਖੇਡਾਂ ਨਾਲ ਸਬੰਧਿਤ ਖਿਡਾਰੀਆਂ ਨੂੰ ਉਪਕਰਨ ਅਤੇ ਖਾਣ-ਪੀਣ/ ਡਾਈਟ ਦੇਣ ਲਈ ਵੀ ਅਸਰਦਾਰ ਨੀਤੀ ਬਣਾਏਗੀ। ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦਾ ਹੌਸਲਾ ਵਧਾਇਆ।ਉਨ੍ਹਾਂ ਖਿਡਾਰੀਆਂ ਨੂੰ ਮਿਹਨਤ ਕਰਕੇ ਪੰਜਾਬ ਨੂੰ ਖੇਡਾਂ 'ਚ ਨੰਬਰ ਇਕ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਖੇਡਾਂ ਨਾਲ ਬਹੁਤ ਪੁਰਾਣਾ ਨਾਤਾ ਹੈ ਅਤੇ ਪੰਜਾਬੀ ਮਿਹਨਤ ਕਰਕੇ ਅੱਗੇ ਵਧਣਾ ਜਾਣਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮ, ਖਾਣ-ਪੀਣ/ਡਾਈਟ ਦੇਣ ਸਬੰਧੀ ਨੀਤੀ ਬਣਾਏਗੀ।2022_7image_22_23_5260097047.jpg