ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 31 ਜੁਲਾਈ ਨੂੰ ਕਰੇਗਾ ਟਰੇਨਾਂ ਦਾ ਚੱਕਾ ਜਾਮ

in #punjab2 years ago

ਜਲੰਧਰ (ਰਾਹੁਲ ਕਾਲਾ) : ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੈਅ ਕਰਨ ਨੂੰ ਲੈ ਕੇ ਬਣਾਈ ਗਈ ਐੱਮ. ਐੱਸ. ਪੀ. ਕਮੇਟੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਹੈ। ਇਸ ਕਮੇਟੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ’ਚ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਮੋਰਚੇ ਵੱਲੋਂ ਸੜਕਾਂ ’ਤੇ ਆਵਾਜਾਈ ਨਹੀਂ ਰੋਕੀ ਜਾਵੇਗੀ। ਇਸ ਦੌਰਾਨ ਕੇਂਦਰ ਵੱਲੋਂ ਬਣਾਈ ਗਈ ਕਮੇਟੀ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਥੇਬੰਦੀ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਐੱਮ. ਐੱਸ. ਪੀ. ਕਮੇਟੀ ਕੇਂਦਰ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕਰੇਗੀ, ਇਸ ਲਈ ਉਹ ਇਸ ਦੇ ਖ਼ਿਲਾਫ਼ ਰੇਲਾਂ ਦਾ ਚੱਕਾ ਜਾਮ ਕਰਨਗੇ।2022_7image_15_50_049304433untitledssss.jpg