ਪੀ. ਐੱਸ. ਪੀ. ਸੀ. ਐੱਲ. ਨੇ ਆਪਣੇ ਪੈਨਸ਼ਨਰਾਂ ਲਈ ਹੈਲਪਲਾਈਨ ਦੀ ਕੀਤੀ ਸ਼ੁਰੂਆਤ

in #punjab2 years ago

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਤਕ ਸੇਵਾਵਾਂ ਨੂੰ ਆਨਲਾਈਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐੱਲ.) ਨੇ ਆਪਣੇ ਪੈਨਸ਼ਨਰਾਂ ਲਈ ਸਮਰਪਿਤ ‘ਪੈਨਸ਼ਨ ਹੈਲਪਲਾਈਨ’ ਦੀ ਸ਼ੁਰੂਆਤ ਕੀਤੀ ਹੈ। ਆਪਣੇ ਪੈਨਸ਼ਨਰਾਂ ਦੇ ਪੈਨਸ਼ਨ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਅੰਤਿਮ ਰੂਪ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਇਹ ਹੈਲਪਲਾਈਨ ਪੀ. ਐੱਸ. ਪੀ. ਸੀ. ਐੱਲ. ਪੈਨਸ਼ਨਰਾਂ ਨੂੰ ਖੇਤਰੀ ਦਫ਼ਤਰਾਂ ਵੱਲੋਂ ਡਿਪਟੀ ਸੀ. ਈ. ਓ. ਪੈਨਸ਼ਨ ਅਤੇ ਫ਼ੰਡ ਦਫ਼ਤਰ ਨੂੰ ਭੇਜੇ ਗਏ ਉਨ੍ਹਾਂ ਦੇ ਪੈਨਸ਼ਨ ਕੇਸਾਂ ਦੀ ਸਥਿਤੀ ਬਾਰੇ ਆਸਾਨੀ ਨਾਲ ਜਾਣਕਾਰੀ ਲੈਣ ਲਈ ਟੈਲੀਫ਼ੋਨ ਸੇਵਾਵਾਂ ਪ੍ਰਦਾਨ ਕਰੇਗ ਹੁਣ ਸੇਵਾਮੁਕਤ ਕਰਮਚਾਰੀ/ਮ੍ਰਿਤਕ ਦੇ ਵਾਰਿਸ ਆਪਣੇ ਪੈਨਸ਼ਨ ਕੇਸਾਂ ਦੀ ਸਥਿਤੀ ਸਬੰਧੀ ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਮੋਬਾਈਲ ਨੰਬਰ 9646115517 ’ਤੇ ਕਾਲ/ਵ੍ਹਟਸਐਪ/ਐੱਸ. ਐੱਮ. ਐੱਸ. ਇਕ ਨਿਰਧਾਰਤ ਫ਼ਾਰਮੈੱਟ, ਜੋ ਪੀ. ਐੱਸ. ਪੀ. ਸੀ. ਐੱਲ. ਦੀ ਵੈੱਬਸਾਈਟ ’ਤੇ ਉਪਲਬਧ ਹੈ, ਜ਼ਰੀਏ ਕਰ ਸਕਦੇ ਹਨ। ਇਸ ਸੇਵਾ ਦਾ ਲਾਭ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸ਼ਾਮ 5:00 ਵਜੇ ਤੱਕ ਲਿਆ ਜਾ ਸਕੇਗਾ। ਹੈਲਪਲਾਈਨ ਅਧਿਕਾਰੀ ਸਬੰਧਤ ਸੇਵਾਮੁਕਤ ਕਰਮਚਾਰੀ/ਮ੍ਰਿਤਕ ਦੇ ਵਾਰਿਸ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਏਗਾ। ਇਸ ਸਬੰਧੀ ਹੋਰ ਜਾਣਕਾਰੀਮੁਹੱਈਆ ਕਰਵਾਏਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੀ. ਐੱਸ. ਪੀ. ਸੀ. ਐੱਲ. ਦੇ ਪੈਨਸ਼ਨਰ ਇਸ ਨੰਬਰ ’ਤੇ ਸੰਪਰਕ ਕਰਕੇ ਤਿੰਨ ਤੋਂ ਚਾਰ ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਆਪਣੇ ਸਵਾਲਾਂ ਦੇ ਹੱਲ/ਜਵਾਬ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਜੇ ਸੇਵਾਮੁਕਤ ਕਰਮਚਾਰੀ/ਮ੍ਰਿਤਕ ਦੇ ਵਾਰਿਸ ਪੀ. ਐੱਸ. ਪੀ. ਸੀ. ਐੱਲ. ਦੇ ਮੁੱਖ ਦਫ਼ਤਰ ਜਾਂ ਪਟਿਆਲਾ ਵਿਖੇ ਸਬੰਧਤ ਪੈਨਸ਼ਨ ਸੈਕਸ਼ਨ ’ਚ ਪਹੁੰਚ ਕਰਨਾ ਚਾਹੁੰਦੇ ਹਨ ਤਾਂ ਉਹ ਦੁਪਹਿਰ 12:00 ਤੋਂ 1:15 ਵਜੇ ਤੱਕ ਦੇ ਨਿਰਧਾਰਤ ਸਮੇਂ ’ਤੇ ਆ2022_7image_17_44_234780649untitledssssss.jpg