ਝੋਨੇ ਦੀ ਫਸਲ ਪੱਕ ਕੇ ਤਿਆਰ ਮੀਂਹ ਕਾਰਨ ਵੱਡੇ ਨੁਕਸਾਨ ਦਾ ਡਰ

in #punjab2 years ago

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਡੇ ਹਿੱਸੇ ਵਿਚ ਅੱਜ ਅੱਧੀ ਰਾਤ ਤੋਂ ਬਾਅਦ ਤੇਜ਼ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਤਰ੍ਹਾਂ ਦਾ ਮੌਸਮ ਅਗਲੇ ਇਕ-ਦੋ ਦਿਨਾਂ ਤੱਕ ਰਹਿਣ ਦੀ ਸੰਭਾਵਨਾ ਹੈ। ਬੇਮੌਸਮੀ ਬਾਰਸ਼ ਨੇ ਕਿਸਾਨਾਂ ਨੂੰ ਫਿਕਰਾਂ ਵਿਚ ਪਾ ਦਿੱਤਾ ਹੈ। ਝੋਨੇ ਦੀ ਫਸਲ ਪੱਕ ਕੇ ਤਿਆਰ ਹੈ ਤੇ ਵੱਡਾ ਹਿੱਸਾ ਮੰਡੀਆਂ ਵਿਚ ਵੀ ਆ ਚੁੱਕਾ ਹੈ। ਇਸ ਲਈ ਮੀਂਹ ਕਾਰਨ ਵੱਡੇ ਨੁਕਸਾਨ ਦਾ ਡਰ ਸਤਾ ਰਿਹਾ ਹੈ।Rain.jpgਇਸ ਦੇ ਨਾਲ ਹੀ ਬਿਹਾਰ 'ਚ ਵੀ ਭਾਰੀ ਬਾਰਿਸ਼ ਜਾਰੀ ਹੈ।