ਪਟਿਆਲਾ ਸ਼ਹਿਰ ਲਈ 342 ਕਰੋੜ ਰੁਪਏ ਦੀ ਲਾਗਤ ਵਾਲੀ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਕਰਨ ਦੇ ਨਿਰਦੇਸ਼

in #punjab2 years ago

ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਸ਼ਹਿਰ ਲਈ 342 ਕਰੋੜ ਰੁਪਏ ਦੀ ਲਾਗਤ ਵਾਲੀ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ਼ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਇਕ ਸਾਲ ਦੇ ਅੰਦਰ-ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਹ ਪਾਣੀ ਜ਼ਰੂਰੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ.ੳ. 'ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ।