ਵੰਦੇ ਭਾਰਤ ਐਕਸਪ੍ਰੈੱਸ’ ਦਾ ਆਨੰਦਪੁਰ ਸਾਹਿਬ ਦੇ ਸਟੇਸ਼ਨ ’ਤੇ ਨਿੱਘਾ ਸਵਾਗਤ

in #punjab2 years ago

ਰੇਲ ਗੱਡੀ ‘ਵੰਦੇ ਭਾਰਤ ਐਕਸਪ੍ਰੈੱਸ’ ਦਾ ਆਨੰਦਪੁਰ ਸਾਹਿਬ ਦੇ ਸਟੇਸ਼ਨ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਰੇਲ ਗੱਡੀ ਨੂੰ ਊਨਾ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ, ਜਿਸ ’ਚ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਸਵਾਰ ਸਨ। ਇਸ ਰੇਲ ਗੱਡੀ ਦਾ ਸ੍ਰੀ ਆਨੰਦਪੁਰ ਸਾਹਿਬ ਪੁੱਜਣ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਹੋਰ ਆਗੂਆਂ ਨੇ ਸਵਾਗਤ ਕੀਤਾ। ਇਹ ਆਗੂ ਇਥੋਂ ਰੇਲ ਵਿੱਚ ਸਵਾਰ ਹੋ ਕੇ ਨਵੀਂ ਦਿੱਲੀ ਪੁੱਜੇ। ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸ੍ਰੀ ਲਾਲਪੁਰਾ ਤੇ ਅਸ਼ਵਨੀ ਸ਼ਰਮਾ ਨੇ ਇਸ ਰੇਲ ਨੂੰ ਚਲਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਪੂਰੀ ਕੈਬਨਿਟ ਦਾ ਧੰਨਵਾਦ ਕੀਤਾ।Vande_Bharat_exp.jpg