ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਤਫ਼ਤੀਸ਼ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਪੁੱਛ-ਪੜਤਾਲ

in #punjab2 years ago

ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਇਥੇ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ਵਿੱਚ ਦੋ ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ। ਬਰਗਾੜੀ ਵਿੱਚ ਲੱਗੇ ਧਰਨੇ ਕਾਰਨ ‘ਆਪ’ ਸਰਕਾਰ ਨੇ ਪੁਲੀਸ ਨੂੰ ਜਾਂਚ ਦਾ ਅਮਲ ਛੇਤੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ।ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਬਾਦਲਾਂ ਦੀ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ’ਤੇ ਪੁੱਛਗਿੱਛ ਕਰਨ ਲਈ ਪਹੁੰਚੀ। ਪੁਲੀਸ ਅਧਿਕਾਰੀਆਂ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਕੋਟਕਪੂਰਾ ਪੁਲੀਸ ਗੋਲੀ ਕਾਂਡ ਨਾਲ ਸਬੰਧਤ ਸਵਾਲ ਪੁੱਛੇ। ਸੂਤਰਾਂ ਦਾ ਦੱਸਣਾ ਹੈ ਕਿ ਸਿਟ ਨੇ ਉਨ੍ਹਾਂ ਨੂੰ ਪੁੱਛਿਆ ਕਿ ਮੁੱਖ ਮੰਤਰੀ ਹੁੰਦਿਆਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਅਤੇ ਕਿਸ ਰਾਹੀਂ ਲੱਗੀ। ਕੋਟਕਪੂਰਾ ਵਿੱਚ ਪੁਲੀਸ ਗੋਲੀ ਕਾਂਡ ਕਿਵੇਂ ਅਤੇ ਕਿਉਂ ਵਾਪਰਿਆ। ਸਰਕਾਰ ਵੱਲੋਂ ਘਟਨਾ ਉਪਰੰਤ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਪੁਲੀਸ ਨੂੰ ਗੋਲੀ ਚਲਾਉਣ ਦਾ ਹੁਕਮ ਕਿਸ ਪੱਧਰ ’ਤੇ ਦਿੱਤਾ ਗਿਆ।SPECIAL-INVESTIGATION-TEAM.jpg