ਝੂਠੇ ਮੁਕਾਬਲੇ ’ਚ ਪੀੜਤ ਪਰਿਵਾਰ ਨੂੰ ਅੱਠ ਸਾਲ ਬਾਅਦ ਮਿਲਿਆ ਇਨਸਾਫ

in #punjab2 years ago

ਝੂਠੇ ਮੁਕਾਬਲੇ ’ਚ ਮਾਛੀਵਾੜਾ ਦੇ ਪਿੰਡ ਭੋਆਪੁਰ ਵਾਸੀ ਜਤਿੰਦਰ ਸਿੰਘ ਤੇ ਉਸ ਦੇ ਭਰਾ ਹਰਿੰਦਰ ਸਿੰਘ ਨੂੰ ਮਾਰਿਆ ਗਿਆ ਸੀ। ਪੀੜਤ ਪਰਿਵਾਰ ਨੂੰ ਅੱਠ ਸਾਲ ਬਾਅਦ ਇਨਸਾਫ ਮਿਲਿਆ ਹੈ।justice-photo.jpg
ਜਾਣਕਾਰੀ ਅਨੁਸਾਰ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ 27 ਸਤੰਬਰ 2014 ਨੂੰ ਸਵੇਰੇ ਮਾਛੀਵਾੜਾ ਪੁਲਿਸ ਦੇ ਨਾਲ ਅਕਾਲੀ ਆਗੂ ਗੁਰਜੀਤ ਸਿੰਘ ਮੌਜੂਦ ਸੀ ਤੇ ਉਨ੍ਹਾਂ ਨੇ ਦੋਵੇਂ ਸਕੇ ਭਰਾਵਾਂ ਦਾ ਕਤਲ ਕਰਕੇ ਇਸ ਨੂੰ ਪੁਲਿਸ ਮੁਕਾਬਲਾ ਦਿਖਾਇਆ ਸੀ।
ਜਾਂਚ ਮਗਰੋਂ ਪਤਾ ਲੱਗਿਆ ਕਿ ਇਹ ਮੁਕਾਬਲਾ ਝੂਠਾ ਹੈ। ਇਸ ਸਬੰਧੀ ਥਾਣਾ ਜਮਾਲਪੁਰ ਦੀ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ। ਪੁਲਿਸ ਨੇ ਇਸ ਮਾਮਲੇ ’ਚ ਯਾਦਵਿੰਦਰ ਸਿੰਘ ਸਿਪਾਹੀ, ਪੰਜਾਬ ਹੋਮਗਾਰਡ ਦੇ ਜਵਾਨ ਅਜੀਤ ਸਿੰਘ ਤੇ ਅਕਾਲੀ ਆਗੂ ਗੁਰਜੀਤ ਸਿੰਘ ਦੇ ਨਾਲ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।