ਭਗਵੰਤ ਮਾਨ ਕੈਬਨਿਟ ਨੇ 14417 ਕੱਚੇ ਕਾਮਿਆਂ ਨੂੰ ਰੈਗੂਲਰ ਕਰਨ 'ਤੇ ਲਾਈ ਮੋਹਰ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਅੱਜ ਕੱਚੇ ਕਾਮਿਆਂ (Eontractual Employees) ਨੂੰ ਰੈਗੂਲਰ (Regularise) ਕਰਨ ਦੇ ਮਤੇ ਉਪਰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਹੈ। ਵੱਖ ਵੱਖ ਵਿਭਾਗਾਂ ਚ ਕੰਮ ਕਰ ਰਹੇ 14417 ਕ੍ਰਮਚਾਇਰਾਂ ਨੂੰ ਪੱਕਾ ਕੀਤਾ ਹੈ।

ਦੱਸ ਦੇਈਏ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮ ਲਗਾਤਾਰ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਤੋਂ ਹੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ। ਇਸ ਪਿੱਛੋਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਵੀ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰੰਤੂ ਪੱਕਾ ਨਹੀਂ ਕੀਤਾ ਜਾ ਸਕਿਆ ਸੀ।

ਪੰਜਾਬ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਸਰਕਾਰ ਬਣਨ 'ਤੇ ਭਗਵੰਤ ਮਾਨ ਸਰਕਾਰ ਵੱਲੋਂ ਕੁਝ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਗਿਆ ਸੀ, ਜਦਕਿ ਅੱਜ ਕੈਬਨਿਟ ਵਿੱਚ ਵੱਡੀ ਗਿਣਤੀ 14417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਕੇ ਵੱਡਾ ਤੋਹਫਾ ਦਿੱਤਾ ਹੈ।

ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਇਸਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।