ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦਾ ਅੰਗਰੇਜ਼ੀ ਦਾ ਪੇਪਰ ਮੁਲਤਵੀ

in #punjab2 years ago

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਆਖਰੀ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਮੀਡੀਆ ਨਾਲ ਸਾਂਝੀ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਬੋਰਡ ਮੈਨੇਜਮੈਂਟ ਨੇ ਅੱਜ ਹੋਣ ਵਾਲਾ ਬਾਰ੍ਹਵੀਂ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਹੋਣ ਕਾਰਨ ਮੁਲਤਵੀ ਕਰਨ ਦਾ ਫੈਸਲਾ ਕੀਤਾ।

ਬੋਰਡ ਨੇ ਕਿਹਾ ਕਿ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਕੁਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।