ਕੈਨੇਡਾ ਵਿਚ ਕੰਮ ਕਰਦੇ ਸਮੇਂ ਇਮਾਰਤ ਤੋਂ ਡਿੱਗ ਕੇ ਪੰਜਾਬੀ ਨੌਜਵਾਨ ਦੀ ਮੌਤ

in #punjab2 years ago

ਕੈਨੇਡਾ ਵਿਚ ਰਹਿੰਦੇ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਜਗਦੀਪ ਸਿੰਘ ਪਿੰਡ ਘਰਿਆਲੀ ਦਾ ਰਹਿਣ ਵਾਲਾ ਸੀ। ਉਹ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ।
ਉਹ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਕੰਮ ਦੌਰਾਨ ਇਮਾਰਤ ਤੋਂ ਡਿੱਗ ਕੇ ਉਸ ਦੀ ਮੌਤ ਹੋ ਗਈ।
ਪੰਜਾਬ ਰਹਿੰਦੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪ੍ਰਸ਼ਾਸਨ ਅਤੇ ਅੰਬੈਸੀ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਨੂੰ ਵੀਜ਼ਾ ਦਿੱਤਾ ਜਾਵੇ, ਤਾਂ ਕਿ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।