ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ ਮੁੱਖ ਮੰਤਰੀ

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੱਜ ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾ ਸ਼ਿਵਰਾਤਰੀ ਦੇ ਤਿਉਹਾਰ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਮਹਾ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਤ ਕਰਦਾ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਪਰਮ ਚੇਤਨਾ ਵੱਲ ਲੈ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ 'ਤੇ ਜ਼ੋਰ ਦਿੰਦਾ ਹੈ, ਜਿਸ ਨੂੰ ਮਹਾਨ ਭਾਰਤੀ ਸਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ, ਜਿਨ੍ਹਾਂ ਸ੍ਰੀ ਮਹਾ ਲਕਸ਼ਮੀ ਮੰਦਿਰ ਵਿਖੇ ਸ਼ਿਵਾਲਿਆ ਵਿਖੇ ਪੂਜਾ ਅਰਚਨਾ ਕੀਤੀ, ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰੇਗਾ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਮਾਜ ਦੇ ਸਾਰੇ ਵਰਗਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਦੌਰਾਨ ਭਗਵੰਤ ਮਾਨ ਨੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਤਨਦੇਹੀ ਨਾਲ ਕਰਨ ਲਈ ਆਸ਼ੀਰਵਾਦ ਲੈਣ ਲਈ ਸਤਿਕਾਰਯੋਗ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ।