ਮੇਰੀ ਸਰਕਾਰ ਵਚਨਬੱਧ ਖੇਡਾਂ ‘ਚ ਗੁਆਚੀ ਸ਼ਾਨ ਦੁਬਾਰਾ ਬਹਾਲ ਕਰਨ ਲਈ : CM ਮਾਨ

in #punjab2 years ago

ਅੱਜ ਖੇਡਾਂ ਵਤਨ ਪੰਜਾਬ ਦੀਆਂ ਦਾ ਸਮਾਪਨ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬੀ ਦੀਆਂ ਦੇ ਸਮਾਪਤੀ ਸਮਾਰੋਹ ਵਿੱਚ ਪੁੱਜੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ। ਇਸ ਮੌਕੇ ਸੀਐਮ ਮਾਨ ਨੇ 9961 ਖਿਡਾਰੀਆਂ ਨੂੰ 6.85 ਕਰੋੜ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਤ ਕੀਤਾ। ਇਤਿਹਾਸ 'ਚ ਪਹਿਲੀ ਵਾਰ DBT ਰਾਹੀਂ ਸਿੱਧੇ ਖਾਤਿਆਂ 'ਚ ਇਨਾਮੀ ਰਾਸ਼ੀ ਪਾਈ ਗਈ। ਇਸ ਮੌਕੇ ਭਗਵੰਤ ਮਾਨ ਨੇ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਾਉਣ ਦੀ ਗੱਲ ਆਖੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਖਰਚੇ ‘ਤੇ ਖਿਡਾਰੀਆਂ ਨੂੰ ਹੋਰਨਾਂ ਸੂਬਿਆਂ ਤੇ ਵੱਖ-ਵੱਖ ਮੁਲਕਾਂ ਵਿਚ ਭੇਜੇਗੀ। ਇਹ ਮੇਰੀ ਦਿਲ ਦੀ ਇੱਛਾ ਹੈ ਕਿ ਹੈ ਜਦੋਂ ਵੀ ਕੋਈ ਕੌਮਾਂਤਰੀ ਮੁਕਾਬਲੇ ਹੋਣ ਉਸ ਵਿਚ ਵੱਧ ਤੋਂ ਵੱਧ ਤਗਮੇ ਪੰਜਾਬ ਦੇ ਖਿਡਾਰੀ ਜਿੱਤ ਕੇ ਆਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅੰਦਰ ਖੇਡ ਸਭਿਆਚਾਰ ਮੁੜ ਸੁਰਜੀਤ ਕਰਨ ਵਿਚ ਕਾਮਯਾਬ ਹੋਈ ਹੈ। ਇਸ ਵਾਰੀ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ 570 ਤਗਮਿਆਂ ਨਾਲ ਪਟਿਆਲਾ ਪਹਿਲਾ ਸਥਾਨ, ਲੁਧਿਆਣਾ 443 ਤਗਮਿਆਂ ਨਾਲ ਦੂਸਰੇ ਅਤੇ ਮੋਹਾਲੀ 321 ਤਗਮਿਆਂ ਨਾਲ ਤੀਸਰੇ ਸਥਾਨ ’ਤੇ ਰਿਹਾ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਕੀਤਾ ਕਿ ਪੰਜਾਬ ‘ਚ ਸਾਲਾਂ ਬਾਅਦ ਖੇਡਾਂ ਦੇ ਖੇਤਰ ‘ਚ ਦੁਬਾਰਾ ਰੌਣਕਾਂ ਪਰਤੀਆਂ ਨੇ…ਪਹਿਲੀ ਵਾਰ ਅਜਿਹੀਆਂ ਖੇਡਾਂ ਦਾ ਸਮਾਗਮ ਪੰਜਾਬ ‘ਚ ਕਰਵਾਇਆ ਗਿਆ…ਪਹਿਲੀ ਵਾਰ 9961 ਜੇਤੂ ਖਿਡਾਰੀਆਂ ਦੇ ਖਾਤੇ ‘ਚ DBT ਰਾਹੀਂ ₹6.85 Cr. ਦੀ ਇਨਾਮ ਰਾਸ਼ੀ ਟਰਾਂਸਫਰ ਕੀਤੀ ਗਈ… ਪੰਜਾਬ ਦੀ ਖੇਡਾਂ ‘ਚ ਗੁਆਚੀ ਸ਼ਾਨ ਦੁਬਾਰਾ ਬਹਾਲ ਕਰਨ ਲਈ ਮੇਰੀ ਸਰਕਾਰ ਵਚਨਬੱਧ ਹੈ…
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਅੰਦਰ ਖੇਡ ਸੱਭਿਆਚਾਰ ਮੁੜ ਸੁਰਜੀਤ ਕਰਨ ਵਿਚ ਕਾਮਯਾਬ ਹੋਈਆ ਹਨ। ਇਸ ਟੂਰਨਾਮੈਂਟ ਵਿਚ ਪਹਿਲੀ ਵਾਰ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਹੈ।
ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਰਾਜਿੰਦਰ ਗੁਪਤਾ ਆਦਿ ਤੋਂ ਇਲਾਵਾ ਵਿਧਾਇਕ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ ।

Sort:  

All post like