ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਲ ਨਹੀਂ: ਮਾਨ

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਅਜਨਾਲਾ ਵਿਚ ਵਾਪਰੀ ਘਟਨਾ ਬਾਰੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ।

ਟਵੀਟ ਕਰਦੇ ਉਨ੍ਹਾਂ ਨੇ ਲਿਖਿਆ ਹੈ- ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ.ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਵੀ ਨਾਲ ਲੈ ਕੇ ਆਏ ਸਨ। ਜਿਸ ਦੀ ਕਈ ਸਿੱਖ ਜਥੇਬੰਦੀਆਂ ਵੱਲੋਂ ਵੀ ਅਲੋਚਨਾ ਕੀਤੀ ਗਈ ਸੀ। ਹੁਣ ਭਗਵੰਤ ਮਾਨ ਨੇ ਵੀ ਇਸ ਉਤੇ ਸਵਾਲ ਚੁੱਕੇ ਹਨ।

ਅਜਨਾਲਾ ਘਟਨਾ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਨੇ ਟਵੀਟ ਕਰਕੇ ਆਪਣੀ ਚੁੱਪ ਤੋੜੀ ਹੈ।