ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਲਾਇਆ ਪੱਕਾ ਮੋਰਚਾ

in #punjab2 years ago

ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਪੱਕੇ ਮੋਰਚੇ ਦਾ ਐਲਾਨ ਕਰਦੇ ਹੋਏ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਉਪਰੰਤ ਇਹ ਫੈਸਲਾ ਲਿਆ ਗਿਆ ਸੀ, ਜਿਸ ਪਿੱਛੋਂ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਸੰਘਰਸ਼ ਦਾ ਆਗਾਜ਼ ਕਰ ਦਿੱਤਾ ਹੈ। ਦੱਸ ਦੇਈਏ ਕਿ 2 ਦਿਨ ਪਹਿਲਾਂ ਹੀ ਮੁੱਖ ਮੰਤਰੀ ਮਾਨ ਵੱਲੋਂ ਮੰਗਾਂ ਨੂੰ ਲੈ ਕੇ ਕਿਸਾਨਾਂ ਦੀਆਂ ਦੋ ਜਥੇਬੰਦੀਆਂ ਨਾਲ ਵੱਖ ਵੱਖ ਤੌਰ 'ਤੇ ਮੀਟਿੰਗ ਕੀਤੀ ਗਈ ਸੀ, ਪਰੰਤੂ ਕੋਈ ਸਿੱਟਾ ਨਹੀਂ ਨਿਕਲਿਆ ਸੀ।

ਦੱਸ ਦੇਈਏ ਕਿ ਕਿਸਾਨਾਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕੇ ਮੋਰਚੇ ਨੂੰ ਇਸ ਪੱਖ ਤੋਂ ਵੀ ਵੇਖਿਆ ਜਾ ਰਿਹਾ ਹੈ ਕਿ ਇਸ ਸਮੇਂ ਕਿਸਾਨਾਂ ਦੇ ਸਿਰ 'ਤੇ ਸਿਆਸਤ ਭਾਰੂ ਹੈ। ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਿਥੇ ਚੋਣਾਂ ਦੇ ਮੱਦੇਨਜ਼ਰ ਗੁਜਰਾਤ ਦੌਰੇ 'ਤੇ ਪੰਜਾਬ ਦੇ ਕਿਸਾਨਾਂ ਨੂੰ 6 ਮਹੀਨਿਆਂ ਵਿੱਚ ਦਿੱਤੀਆਂ ਸਹੂਲਤਾਂ ਤੇ ਵਾਅਦੇ ਗਿਣਾ ਰਹੇ ਹਨ ਅਤੇ ਗੁਜਰਾਤ ਦੇ ਕਿਸਾਨਾਂ ਨੂੰ ਵੀ ਉਨ੍ਹਾਂ ਸਹੂਲਤਾਂ ਨਾਲ ਰਜਾਉਣ ਦੇ ਵਾਅਦੇ ਕੀਤੇ ਜਾ ਰਹੇ ਹਨ, ਉਥੇ ਵਿਰੋਧੀ ਪਾਰਟੀਆਂ ਵੱਲੋਂ ਇਨ੍ਹਾਂ ਵਾਅਦਿਆਂ ਨੂੰ ਗਪੌੜ ਸੰਖ ਕਰਾਰ ਦਿੱਤਾ ਜਾ ਰਿਹਾ ਹੈ।