ਇਨ੍ਹਾਂ ਆਗੂਆਂ ਨੂੰ ਨਹੀਂ ਮਿਲੀ ਮਾਨ ਕੈਬਨਿਟ 'ਚ ਥਾਂ ਦੋ ਵਾਰ ਜਿੱਤਣ ਹਾਸਲ ਕਰਨ ਦੇ ਬਾਵਜੂਦ ਵੀ

in #punjab2 years ago

ਪੰਜਾਬ ਕੈਬਨਿਟ ਦਾ ਕੱਲ੍ਹ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਪੰਜ ਵਿਧਾਇਕਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਦਿੱਤੇ ਗਏ ਹਨ। ਜਿਸ 'ਚ ਫੌਜਾ ਸਿੰਘ ਸਰਾਰੀ, ਅਨਮੋਲ ਗਗਨ ਮਾਨ, ਅਮਨ ਅਰੋੜਾ, ਇੰਦਰਬੀਰ ਸਿੰਘ ਨਿੱਝਰ ਤੇ ਚੇਤਨ ਸਿੰਘ ਜੌੜਾਮਾਜਰਾ ਸ਼ਾਮਲ ਹਨ। ਦੱਸ ਦੇਈਏ ਕਿ ਬੁੱਧ ਰਾਮ ਬੁੱਢਲਾਡਾ, ਸਰਵਜੀਤ ਮਾਣੂੰਕੇ ਜਗਰਾਓ, ਬਲਜਿੰਦਰ ਕੌਰ ਤਲਵੰਡੀ, ਮਨਜੀਤ ਬਿਲਰਾਸਪੁਰ, ਕੁਲਵੰਤ ਪੰਡੋਰੀ ਮਹਿਲਕਲਾਂ ਦੋ ਵਾਰ ਜਿੱਤ ਚੁੱਕੇ ਹਨ ਪਰ ਇਨ੍ਹਾਂ ਕੈਬਨਿਟ 'ਚ ਥਾਂ ਨਹੀਂ ਮਿਲੀ ਜਿਸ ਤੋਂ ਬਾਅਦ ਸਿਆਸੀ ਚਰਚਾ ਸ਼ੁਰੂ ਹੋ ਗਈ ਸੀ। ਆਖਿਰ ਕਿਉਂ ਦੇ ਪੁਰਾਣੇ ਆਗੂਆਂ ਨੂੰ ਅਣਗੋਲਿਆ ਕੀਤਾ ਗਿਆ ਹੈ। ਜਦਕਿ ਸਰਵਜੀਤ ਮਾਣੂੰਕੇ ਦਾ ਨਾਂ ਸਭ ਤੋਂ ਅੱਗੇ ਚਲ ਰਿਹਾ ਸੀ।ਜ਼ਿਕਰਯੋਗ ਹੈ ਕਿ ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ, ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ।